ਖੇਤੀਬਾੜੀ ਅਧਿਕਾਰੀਆਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿਗਾਂ

32

ਮਾਨਸਾ, 8 ਅਕਤੂਬਰ 2025 AJ DI Awaaj

Punjab Desk :  ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਦੇ ਅਧਿਕਾਰੀਆਂ ਵੱਲੋਂ ਪਿੰਡ ਉੱਭਾ, ਫੂਸ ਮੰਡੀ, ਕੁਲਾਣਾਂ, ਅਚਾਨਕ, ਗੋਬਿੰਦਪੁਰਾ, ਰਮਦਿੱਤੇ ਵਾਲਾ, ਰੱਲਾ, ਬਹਿਣੀਵਾਲ ਅਤੇ ਚਹਿਲਾਂਵਾਲੀ ਵਿਖੇ ਪੰਚਾਇਤਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ।

         ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਈ.ਈ.ਸੀ. ਗਤੀਵਿਧੀਆਂ ਅਧੀਨ ਪਰਾਲੀ ਪ੍ਰਬੰਧਨ ਬਾਰੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਉਹ ਪਿੰਡ ਦੇ ਕਿਸਾਨਾਂ ਨੂੰ ਆਪਣੇ ਪੱਧਰ ਤੇ ਵੀ ਜਾਗਰੂਕ ਕਰਦੇ ਰਹਿਣ ਤਾਂ ਜੋ ਜ਼ਿਲ੍ਹੇ ਨੂੰ ਸਾਰਿਆਂ ਦੇ ਸਹਿਯੋਗ ਨਾਲ ਪ੍ਰਦੂਸ਼ਨ ਮੁਕਤ ਬਣਾਇਆ ਜਾ ਸਕੇ।

         ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡ ਪੱਧਰ ‘ਤੇ ਪਰਾਲੀ ਪ੍ਰਬੰਧਨ ਵਾਲੀਆਂ ਮਸ਼ੀਨਾਂ ਦੀਆਂ ਸੂਚੀਆਂ ਤਿਆਰ ਕਰਕੇ ਰੱਖਣ, ਤਾਂ ਜੋ ਲੋੜ ਪੈਣ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਸਕਣ।

          ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਪੰਚਾਇਤਾਂ ਦੇ ਨੁਮਾਇੰਦੇ ਮੌਜੂਦ ਸਨ।