ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿਚ ਮੌ*ਤ ਦਾ ਮਾਮਲਾ ਹਾਈਕੋਰਟ ਤਕ ਪਹੁੰਚਿਆ

15

Chandigarh 10 Oct 2025 Aj DI Awaaj

Chandigarh Desk : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿਚ ਮੌ*ਤ ਦੇ ਮਾਮਲੇ ਨੇ ਹੁਣ ਕਾਨੂੰਨੀ ਰੂਪ ਧਾਰ ਲਿਆ ਹੈ। ਇਸ ਮਾਮਲੇ ਨੂੰ ਲੈ ਕੇ ਵਕੀਲ ਨਵਕਿਰਨ ਸਿੰਘ ਵੱਲੋਂ ਹਿਮਾਚਲ ਪ੍ਰਦੇਸ਼ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਹਿਮਾਚਲ ਸਰਕਾਰ ਵੱਲੋਂ ਗਊ ਸੈੱਸ ਲਗਾਇਆ ਗਿਆ ਹੈ ਅਤੇ ਇਸ ਟੈਕਸ ਰਾਹੀਂ ਸਰਕਾਰ ਨੇ ਲਗਭਗ 100 ਕਰੋੜ ਰੁਪਏ ਇਕੱਠੇ ਕੀਤੇ ਹਨ, ਫਿਰ ਵੀ ਸੜਕਾਂ ‘ਤੇ ਆਵਾਰਾ ਪਸ਼ੂਆਂ ਦੇ ਕਾਰਨ ਰੋਜ਼ਾਨਾ ਹਾਦਸੇ ਹੋ ਰਹੇ ਹਨ। ਰਾਜਵੀਰ ਜਵੰਦਾ ਵਰਗੇ ਨੌਜਵਾਨਾਂ ਦੀ ਜ਼ਿੰਦਗੀ ਇਨ੍ਹਾਂ ਹਾਦਸਿਆਂ ਦੀ ਭੇਂਟ ਚੜ੍ਹ ਰਹੀ ਹੈ।

ਇਸ ਮਾਮਲੇ ਦੀ ਸੁਣਵਾਈ ਅੱਜ ਹਿਮਾਚਲ ਪ੍ਰਦੇਸ਼ ਹਾਈਕੋਰਟ ਵਿੱਚ ਹੋਵੇਗੀ।

ਯਾਦ ਰਹੇ ਕਿ 27 ਸਤੰਬਰ ਨੂੰ ਬੱਦੀ ਨੇੜੇ ਰਾਜਵੀਰ ਜਵੰਦਾ ਦਾ ਭਿਆਨਕ ਸੜਕ ਹਾਦਸਾ ਹੋਇਆ ਸੀ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਸੀ। ਉਹ ਪਿਛਲੇ 11 ਦਿਨਾਂ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਹੇਠ ਸੀ ਅਤੇ ਬੁੱਧਵਾਰ ਸਵੇਰੇ 10:55 ਵਜੇ ਉਸ ਦਾ ਦੇਹਾਂਤ ਹੋ ਗਿਆ।