ਪਰਾਲੀ ਪ੍ਰਬੰਧਨ ਸਬੰਧੀ ਬੋਹਾ ਵਿਖੇ ਕਿਸਾਨ ਸਿਖਲਾਈ ਕੈਂਪ

14

ਮਾਨਸਾ, 13 ਅਕਤੂਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਦੀਆਂ ਹਦਾਇਤਾਂ ‘ਤੇ ਬੋਹਾ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਬਲਕਿ ਇਸ ਦਾ ਯੋਗ ਪ੍ਰਬੰਧਨ ਕਰੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਪਿੰਡਾਂ ਵਿਚ ਸਰਗਰਮ ਉਪਰਾਲੇ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਸਬਸਿਡੀ ‘ਤੇ ਮੌਜੂਦ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਜ਼ਿਲ੍ਹੇ ਨੂੰ ਜ਼ੀਰੋ ਬਰਨਿੰਗ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉੱਥੇ ਹੀ ਫਸਲਾਂ ਲਈ ਲਾਹੇਵੰਦ ਮਿੱਟੀ ਵਿਚ ਉਪਜਾਊ ਤੱਤ ਵੀ ਮਰ ਜਾਂਦੇ ਹਨ।
ਬੋਹਾ ਵਿਖੇ ਆਯੋਜਿਤ ਕਿਸਾਨ ਸਿਖਲਾਈ ਕੈਂਪ ਦੌਰਾਨ ਡਾ ਗੁਰਚਰਨ ਸਿੰਘ ਏ.ਡੀ.ਓ. ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਸੋਹਣ ਸਿੰਘ ਜੇ.ਟੀ. ਅਤੇ ਨੋਡਲ ਅਫ਼ਸਰ ਗੋਬਿੰਦ ਰਾਏ ਵੱਲੋਂ ਪਰਾਲੀ ਪ੍ਰਬੰਧਨ ਲਈ ਮੌਜੂਦ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ।