ਖੇਤੀਬਾੜੀ ਵਿਭਾਗ ਦੀ ਟੀਮ ਪਹੁੰਚੀ ਪਿੰਡ ਨਸੀਰਪੁਰ

14

ਬਟਾਲਾ, 13 ਅਕਤੂਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਵਿਭਾਗ ਦੀ ਟੀਮ ਵੱਲੋ ਪਿੰਡ ਨਾਸਰਕੇ ਵਿੱਚ ਕਿਸਾਨਾਂ  ਨੂੰ ਮਿਲ ਕੇ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।

ਇਸ ਦੌਰਾਨ ਸਿਮਰਨਜੀਤ ਸਿੰਘ, ਏ.ਈ.ਓ ਬਟਾਲਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਤਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ। ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜਿਆਦਾ ਖਾਦ ਦੀ ਵਰਤੋਂ ਕਰਕੇ ਇਹਨਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੌ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪਕਸ਼ੀਆਂ ਨੂੰ ਵੀ ਨੁਕਸਾਨ ਝੇਲਨਾ ਪੈਂਦਾ ਹੈ। ਅੱਗ ਤੋਂ ਪੈਦਾ ਹੋਣ ਵਾਲੇ ਧੂੰਏਂ ਨਾਲ ਸਾਹ ਦੀਆ ਬਿਮਾਰੀਆਂ ਵੀ ਵੱਧ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਲਈ ਜਿਲ੍ਹੇ ਵਿੱਚ ਖੇਤੀ ਮਸ਼ੀਨਰੀ ਉਪਲੱਬਧ ਹੈ। ਕਿਸਾਨ ਵੀਰ ਇਨ੍ਹਾਂ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਮੋਹਰੀ ਰੋਲ ਨਿਭਾ ਸਕਦੇ ਹਨ।

ਇਸ ਮੌਕੇ ਕਿਸਾਨਾਂ ਵੱਲੋਂ ਅੱਗ ਨਾ ਲਾਉਣ ਦਾ ਫੈਸਲਾ ਕੀਤਾ ਗਿਆ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ