ਤਰਨ ਤਾਰਨ, 16 ਅਕਤੂਬਰ 2025 AJ DI Awaaj
Punjab Desk : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ 2025 ਵਿਚ ਵਰਤੀਆਂ ਜਾਣ ਵਾਲੀਆਂ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ) ਦੀ ਰੈਂਡੇਮਾਈਜ਼ੇਸਨ ਅੱਜ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਆਈ.ਏ.ਐੱਸ. ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਸਾਫ਼ਟਵੇਅਰ ਰਾਹੀਂ ਕੀਤੀ ਗਈ। ਇਹ ਸਮੁੱਚੀ ਪ੍ਰਕ੍ਰਿਆ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਗਈ। ਇਸ ਮੌਕੇ ਚੋਣ ਤਹਿਸੀਲਦਾਰ ਸ. ਅਰਮਿੰਦਰਪਾਲ ਸਿੰਘ, ਨੋਡਲ ਅਫ਼ਸਰ ਈ.ਵੀ.ਐੱਮ. ਸ ਤਜਿੰਦਰ ਸਿੰਘ ਔਲਖ ਬਾਗਬਾਨੀ ਵਿਭਾਗ ਤੋਂ ਇਲਾਵਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਵਜੋਂ ਆਮ ਆਦਮੀ ਪਾਰਟੀ ਤੋਂ ਮਨਦੀਪ ਸਿੰਘ ਗਿੱਲ, ਭਾਰਤੀ ਜਨਤਾ ਪਾਰਟੀ ਦੇ ਵਿਵੇਕ ਅਗਰਵਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਬਰਕਾ ਸਿੰਘ, ਬਹੁਜਨ ਸਮਾਜ ਪਾਰਟੀ ਦੇ ਅਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਚਰਨਪ੍ਰੀਤ ਸਿੰਘ ਹਾਜ਼ਰ ਸਨ।
ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਕੁੱਲ 222 ਪੋਲਿੰਗ ਸਟੇਸ਼ਨ ਹਨ ਅਤੇ ਹਲਕੇ ਦੇ ਪੋਲਿੰਗ ਬੂਥਾਂ ਦੀ ਗਿਣਤੀ ਤੋਂ 120 ਫ਼ੀਸਦੀ ਬੈਲਟ ਯੂਨਿਟ (ਬੀਯੂ) ਅਤੇ ਕੰਟਰੋਲ ਯੂਨਿਟ (ਸੀਯੂ) ਅਤੇ 130 ਫ਼ੀਸਦੀ ਵੀਵੀਪੈਟ ਮਸ਼ੀਨਾਂ ਦਿੱਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਕੋਲ ਕਿਸੇ ਮਸ਼ੀਨ ਦੇ ਖ਼ਰਾਬ ਹੋਣ ’ਤੇ ਰਾਖਵਾਂ ਕੋਟਾ ਹੋਵੇ। ਉਨ੍ਹਾਂ ਕਿਹਾ ਕਿ ਭਲਕੇ ਮਿਤੀ 17 ਅਕਤੂਬਰ 2025 ਨੂੰ ਇਹ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਆਰ.ਓ. ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ ਜੋ ਕਿ ਇੰਟਰਨੈਸ਼ਨਲ ਸਕੂਲ ਆਫ ਨਰਸਿੰਗ, ਪਿੱਦੀ ਵਿਖੇ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਮਨੀ ਚੋਣ ਆਜ਼ਾਦਾਨਾ ਅਤੇ ਸ਼ਾਂਤਮਈ ਮਾਹੌਲ ਵਿੱਚ ਨੇਪਰੇ ਚਾੜ੍ਹੀ ਜਾਵੇਗੀ।
