ਹੁਸ਼ਿਆਰਪੁਰ, 16 ਅਕਤੂਬਰ 2025 AJ DI Awaaj
Punjab Desk : ਸਹਾਰਾ ਵੈਲਫੇਅਰ ਸੋਸਾਇਟੀ ਦੁਆਰਾ ਵਿਸ਼ੇਸ਼ ਬੱਚਿਆਂ ਨਾਲ ਇਸ ਸਾਲ ਦੀਵਾਲੀ ਦਾ ਤਿਉਹਾਰ ਬਹੁਤ ਹੀ ਖਾਸ ਅਤੇ ਰਚਨਾਤਮਕ ਤਰੀਕੇ ਨਾਲ ਮਨਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਨੌੜੀ ਵਿਖੇ ਇਨ੍ਹਾਂ ਬੱਚਿਆਂ ਦੁਆਰਾ ਬਣਾਏ ਗਏ ਦੀਵਿਆਂ ਅਤੇ ਮੋਮਬੱਤੀਆਂ ਦਾ ਇਕ ਆਕਰਸ਼ਕ ਸਟਾਲ ਲਗਾਇਆ ਗਿਆ, ਜਿਸ ਦਾ ਉਦੇਸ਼ ਬੱਚਿਆਂ ਵਿਚ ਰਚਨਾਤਮਕ ਅਤੇ ਆਤਮਨਿਰਭਰ ਨੂੰ ਉਤਸ਼ਾਹਤ ਕਰਨਾ ਸੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਰੈੱਡ ਕਰਾਸ ਸੋਸਾਇਟੀ, ਹੁਸ਼ਿਆਰਪੁਰ ਵੱਲੋਂ ਬੱਚਿਆਂ ਨੂੰ ਸਕੂਲ ਬੈਗ, ਭਾਂਡੇ ਅਤੇ ਰਾਸ਼ਨ ਕਿੱਟਾਂ ਭੇਟ ਕੀਤੀਆਂ ਗਈਆਂ। ਪ੍ਰੋਗਰਾਮ ਵਿੱਚ ਅੰਗਰੇਜ਼ੀ ਲੈਕਚਰਾਰ ਰੇਨੂੰ ਬਾਲਾ ਨੇ ਦੀਵਾਲੀ ਦੀਆਂ ਚੀਜ਼ਾਂ ਦੀ ਸਜਾਵਟ ਵਿੱਚ ਵਿਸ਼ੇਸ਼ ਯੋਗਦਾਨ ਪਾਇਆ, ਜਿਸ ਨਾਲ ਸਟਾਲ ਦੀ ਸੁੰਦਰਤਾ ਹੋਰ ਵੀ ਵਧ ਗਈ।
ਪ੍ਰੋਗਰਾਮ ਦੇ ਅਖ਼ੀਰ ਵਿੱਚ ਪ੍ਰਧਾਨ ਰੇਨੂੰ ਕੰਵਰ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਰੈੱਡ ਕਰਾਸ ਸਕੱਤਰ ਮੰਗੇਸ਼ ਸੂਦ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੇਰਨਾਦਾਇਕ ਪਹਿਲਕਦਮੀ ਦਾ ਸਮਰਥਨ ਕੀਤਾ।
ਪ੍ਰੋਗਰਾਮ ਵਿੱਚ ਸਹਾਰਾ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਰੇਨੂੰ ਕੰਵਰ, ਰਣਜੀਤ ਸਿੰਘ, ਅੰਜੂ ਬਾਲਾ, ਸ਼ਿਆਮ ਕੌਰ ਅਤੇ ਪ੍ਰਿੰਸੀਪਲ ਰਣਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ।
