ਤੇਜ਼ ਰਫ਼ਤਾਰ ਟਰੱਕ ਹੇਠਾਂ ਆਏ ਸਾਬਕਾ ਕੌਂਸਲਰ, ਮੌਕੇ ‘ਤੇ ਮੌ*ਤ

19

ਫਿਰੋਜ਼ਪੁਰ 17 Oct 2025 AJ DI Awaaj

Punjab Desk : ਫਿਰੋਜ਼ਪੁਰ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸਿਕੰਦਰ ਸਿੰਘ ਅਨਮੋਲ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ। ਮ੍ਰਿ*ਤਕ ਗੁਰੂ ਹਰਸਹਾਏ ਦਾ ਰਹਿਣ ਵਾਲਾ ਤੇ ਸਾਬਕਾ ਕੌਂਸਲਰ ਸੀ।

ਮਿਲੀ ਜਾਣਕਾਰੀ ਅਨੁਸਾਰ, ਸਿਕੰਦਰ ਸਿੰਘ ਆਪਣੇ ਨਿੱਜੀ ਕੰਮ ਲਈ ਮੋਟਰਸਾਈਕਲ ‘ਤੇ ਫਿਰੋਜ਼ਪੁਰ ਆ ਰਿਹਾ ਸੀ, ਜਦੋਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸਦੀ ਬਾਈਕ ਨੂੰ ਜ਼ੋਰਦਾਰ ਟੱਕਰ ਮਾਰੀ। ਟੱਕਰ ਇੰਨੀ ਭਿਆਨਕ ਸੀ ਕਿ ਉਹ ਟਰੱਕ ਹੇਠਾਂ ਆ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌ*ਤ ਹੋ ਗਈ।

ਇਸ ਦਰਦਨਾਕ ਘਟਨਾ ਨਾਲ ਗੁਰੂ ਹਰਸਹਾਏ ‘ਚ ਸੋਗ ਦੀ ਲਹਿਰ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।