Chandigarh 20 Oct 2025 AJ DI Awaaj
Chandigarh Desk : ਸਸਪੈਂਡ ਕੀਤੇ ਗਏ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਹੁਣ ਹੋਰ ਵੀ ਵਧਦੀਆਂ ਦਿੱਖ ਰਹੀਆਂ ਹਨ। ਮਾਮਲੇ ਵਿਚ ਇਕ ਹੋਰ ਵੱਡਾ ਮੋੜ ਆਇਆ ਹੈ, ਕਿਉਂਕਿ ਉਨ੍ਹਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਨਵੀਂ FIR ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਸਮਰਾਲਾ ਵਿਖੇ ਉਨ੍ਹਾਂ ਦੇ ਫਾਰਮ ਹਾਊਸ ‘ਤੇ ਹੋਈ ਛਾਪੇਮਾਰੀ ਦੌਰਾਨ ਪੁਲਿਸ ਨੂੰ ਮਹਿੰਗੀ ਸ਼ਰਾਬ ਦੀਆਂ ਬੋਤਲਾਂ ਮਿਲੀਆਂ ਸਨ। ਕਿਹਾ ਜਾ ਰਿਹਾ ਹੈ ਕਿ ਉੱਥੋਂ ਤਿੰਨ ਲੱਖ ਰੁਪਏ ਦੀ ਕੀਮਤ ਵਾਲੀ ਸ਼ਰਾਬ ਤੇ 17 ਜਿੰਦੇ ਰੌਂਦ ਬਰਾਮਦ ਕੀਤੇ ਗਏ ਸਨ। ਇਸ ਤੋਂ ਬਾਅਦ ਸਮਰਾਲਾ ਪੁਲਿਸ ਨੇ CBI ਦੀ ਸ਼ਿਕਾਇਤ ‘ਤੇ ਇਹ ਮਾਮਲਾ ਦਰਜ ਕੀਤਾ।
ਫਿਲਹਾਲ ਹਰਚਰਨ ਸਿੰਘ ਭੁੱਲਰ ਨਿਆਇਕ ਹਿਰਾਸਤ ਵਿਚ ਹਨ ਅਤੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਬੰਦ ਹਨ। ਯਾਦ ਰਹੇ ਕਿ 16 ਅਕਤੂਬਰ ਨੂੰ CBI ਵੱਲੋਂ ਉਨ੍ਹਾਂ ਦੇ ਘਰ ਤੇ ਰੇਡ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੇਸ਼ੀ ਉਪਰਾਂਤ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਸੀ। ਮਾਮਲੇ ਦੀ ਅਗਲੀ ਸੁਣਵਾਈ 31 ਅਕਤੂਬਰ ਨੂੰ ਹੋਵੇਗੀ।
