ਦੀਵਾਲੀ ਦੇ ਦਿਨ ਪੰਜਾਬ ਦੇ 13 ਜੱਜਾਂ ਦੇ ਤਬਾਦਲੇ ਦਾ ਹੁਕਮ ਜਾਰੀ

23

Chandigarh 21 Oct 2025 AJ DI Awaaj

Chandigarh Desk : ਦੀਵਾਲੀ ਦੇ ਮੌਕੇ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ 13 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਸੋਮਵਾਰ ਨੂੰ ਜਾਰੀ ਕੀਤੇ ਗਏ ਇਸ ਆਦੇਸ਼ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਨਾਲ਼ ਨਾਲ ਵਧੀਕ ਸੈਸ਼ਨ ਜੱਜਾਂ ਦੇ ਤਬਾਦਲੇ ਕੀਤੇ ਗਏ ਹਨ। ਸਾਰੇ ਅਧਿਕਾਰੀ ਜਲਦ ਹੀ ਆਪਣੇ ਨਵੇਂ ਅਹੁਦੇ ‘ਤੇ ਚਾਰਜ ਸੰਭਾਲਣਗੇ।

ਆਦੇਸ਼ ਮੁਤਾਬਕ, ਜਤਿੰਦਰ ਕੌਰ ਨੂੰ ਅੰਮ੍ਰਿਤਸਰ ਦਾ ਨਵਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਯੁਕਤ ਕੀਤਾ ਗਿਆ ਹੈ, ਜਦਕਿ ਅਵਤਾਰ ਸਿੰਘ ਦਾ ਤਬਾਦਲਾ ਫਾਜ਼ਿਲਕਾ ਤੋਂ ਪਟਿਆਲਾ ਕੀਤਾ ਗਿਆ ਹੈ। ਇਸਦੇ ਨਾਲ ਹੀ ਹਰਿਆਣਾ ਵਿੱਚ ਵੀ 29 ਜੱਜਾਂ ਦੇ ਤਬਾਦਲੇ ਕੀਤੇ ਗਏ ਹਨ।