ਪੰਚਕੂਲਾ, ਹਰਿਆਣਾ 21 Oct 2025 AJ DI Awaaj
Haryana Desk – ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕਿਲ ਅਖਤਰ ਦੀ ਮੌ*ਤ ਮਾਮਲੇ ਵਿੱਚ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਪੰਚਕੂਲਾ ਪੁਲਿਸ ਨੇ ਮੁਹੰਮਦ ਮੁਸਤਫਾ ਸਮੇਤ ਉਨ੍ਹਾਂ ਦੀ ਪਤਨੀ ਤੇ ਪਰਿਵਾਰਕ ਮੈਂਬਰਾਂ ਵਿਰੁੱਧ ਕਤ*ਲ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕੀਤੀ ਹੈ।
ਦਰਅਸਲ, ਅਕਿਲ ਅਖਤਰ ਦੀ ਮੌ*ਤ 16 ਅਕਤੂਬਰ ਨੂੰ ਪੰਚਕੂਲਾ ਵਿੱਚ ਹੋਈ ਸੀ। ਪਰਿਵਾਰ ਨੇ ਦਾਅਵਾ ਕੀਤਾ ਸੀ ਕਿ ਉਸਦੀ ਮੌ*ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ। ਪਰ ਹੁਣ ਪੜੋਸੀ ਸ਼ਮਸੁਦੀਨ ਦੀ ਸ਼ਿਕਾਇਤ ‘ਤੇ ਨਵੀਂ ਜਾਂਚ ਸ਼ੁਰੂ ਹੋਈ ਹੈ। ਸ਼ਮਸੁਦੀਨ ਨੇ ਆਪਣੀ ਸ਼ਿਕਾਇਤ ਵਿੱਚ ਗੰਭੀਰ ਦੋਸ਼ ਲਗਾਏ ਹਨ ਕਿ ਅਕਿਲ ਦੇ ਪਿਤਾ ਮੁਹੰਮਦ ਮੁਸਤਫਾ ਅਤੇ ਉਸਦੀ ਪਤਨੀ ਵਿਚਕਾਰ ਨਾਜਾਇਜ਼ ਸਬੰਧ ਸਨ ਅਤੇ ਇਸ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ (ਮੁਸਤਫਾ ਦੀ ਪਤਨੀ) ਦਾ ਵੀ ਜ਼ਿਕਰ ਕੀਤਾ ਹੈ।
ਸ਼ਮਸੁਦੀਨ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪੰਚਕੂਲਾ ਐਮਡੀਸੀ ਪੁਲਿਸ ਸਟੇਸ਼ਨ ਵੱਲੋਂ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ, ਧੀ ਅਤੇ ਨੂੰਹ ਵਿਰੁੱਧ ਆਈਪੀਸੀ ਦੀ ਧਾਰਾ 103(1) ਅਤੇ 61 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਯਾਦ ਰਹੇ ਕਿ ਅਕਿਲ ਨੇ ਮੌ*ਤ ਤੋਂ ਕੁਝ ਹਫ਼ਤੇ ਪਹਿਲਾਂ, 27 ਅਗਸਤ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ ਜਿਸ ਵਿੱਚ ਉਸਨੇ ਦੋਸ਼ ਲਗਾਇਆ ਸੀ ਕਿ ਉਸਦਾ ਪਰਿਵਾਰ ਉਸਨੂੰ ਮਾ*ਰ*ਨ ਦੀ ਸਾ*ਜ਼ਿਸ਼ ਰਚ ਰਿਹਾ ਹੈ ਅਤੇ ਆਪਣੇ ਪਿਤਾ ਤੇ ਪਤਨੀ ਵਿਚਕਾਰ ਨਾ*ਜਾ*ਇ*ਜ਼ ਸਬੰਧਾਂ ਬਾਰੇ ਵੀ ਦੱਸਿਆ ਸੀ।
ਇਸ ਮਾਮਲੇ ਦੀ ਜਾਂਚ ਪੰਚਕੂਲਾ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
