ਵਿਜੀਲੈਂਸ ਬਿਊਰੋ ਦੀ ਕਾਰਜਸ਼ੈਲੀ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਕੋਈ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਇਸ ਸਬੰਧੀ ਤੁਸੀਂ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਕਰ ਸਕਦੇ ਹੋ ਜਾਂ ਉਸ ਅਧਿਕਾਰੀ/ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਵਿਜੀਲੈਂਸ ਵਿਭਾਗ ਪਾਸ ਗ੍ਰਿਫ਼ਤਾਰ ਕਰਵਾ ਸਕਦੇ ਹੋ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-1800-1000, ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਅਤੇ ਵੈੱਬਸਾਈਟ www.vigilancebureau.punjab.
ਉਪ-ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਮਨਦੀਪ ਸਿੰਘ ਵੱਲੋਂ ਇਸ ਸੈਮੀਨਰ ਵਿਚ ਸ਼ਾਮਿਲ ਕਾਲਜ ਦੇ ਪ੍ਰਿਸੀਪਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਨ ਵਿਚ ਇਕਜੁੱਟ ਹੋ ਕੇ ਦੇਸ਼ ਪ੍ਰਤੀ ਵਚਨਬੱਧ ਰਹਿਣ ਲਈ ਜਾਗਰੂਕ ਹੋ ਕੇ ਵਿਜੀਲੈਂਸ ਬਿਊਰੋ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਇਸ ਮੌਕੇ ਐਸ.ਪੀ ਮੇਜਰ ਸਿੰਘ, ਐਸ.ਪੀ ਮਨੋਜ ਠਾਕੁਰ ਤੂੰ ਇਲਾਵਾ ਸਰਕਾਰੀ ਵੱਖ-ਵੱਖ ਸਰਕਾਰੀ ਮਹਿਕਮਿਆਂ ਦੇ ਅਧਿਕਾਰੀ/ਕਰਮਚਾਰੀ, ਪ੍ਰਿਸੀਪਲ ਖ਼ਾਲਸਾ ਕਾਲਜ ਮਾਹਿਲਪੁਰ ਪਰਵਿੰਦਰ ਸਿੰਘ, ਕਾਲਜ ਦਾ ਸਟਾਫ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।



















