ਤਰਨਤਾਰਨ ’ਚ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਬਾਕੀ ਪੰਜਾਬ ਵਿੱਚ ਸੇਵਾ ਜਾਰੀ

102

TarnTaran 31 Oct 2025 AJ DI Awaaj

Punjab Desk : ਮਿਲੀ ਜਾਣਕਾਰੀ ਮੁਤਾਬਿਕ, ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸਰਕਾਰ ਦੇ ਭਰੋਸੇ ਮਗਰੋਂ ਆਪਣਾ ਵਿਰੋਧ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਹੈ। ਇਸਦੇ ਨਤੀਜੇ ਵਜੋਂ ਅੱਜ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਸਰਕਾਰੀ ਬੱਸਾਂ ਚੱਲਣਗੀਆਂ, ਪਰ ਤਰਨਤਾਰਨ ਜ਼ਿਲ੍ਹੇ ਵਿੱਚ ਸਰਕਾਰ ਖਿਲਾਫ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਜਥੇਬੰਦੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਨਵੇਂ ਟੈਂਡਰ ਨੂੰ ਰੱਦ ਨਹੀਂ ਕੀਤਾ ਜਾ ਰਿਹਾ ਅਤੇ ਹਰ ਵਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਅਧੀਨ ਪ੍ਰਾਈਵੇਟ ਬੱਸਾਂ ਨੂੰ ਲੈ ਕੇ ਵੀ ਸਰਕਾਰ ਕੋਈ ਸੰਤੁਸ਼ਟ ਜਵਾਬ ਨਹੀਂ ਦੇ ਰਹੀ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਬੱਸਾਂ ਟੈਂਡਰ ਨੂੰ ਅੱਗੇ ਵਧਾਉਣਾ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਇਹ ਟੈਂਡਰ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਨੀਤੀ ਦੇ ਖਿਲਾਫ ਤਰਨਤਾਰਨ ਜ਼ਿਲ੍ਹੇ ਵਿੱਚ ਲੋਕਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।