31October 2025 Aj Di Awaaj
Punjab Desk ਪੰਜਾਬ ਦੇ ਪ੍ਰਸਿੱਧ ਰੀਅਲ ਅਸਟੇਟ ਉਦਯੋਗਪਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਦਿਓਲ ਨੂੰ ਉਸ ਵੇਲੇ ਗਹਿਰਾ ਦੁੱਖ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ, ਟਕਸਾਲੀ ਅਕਾਲੀ ਆਗੂ ਜਥੇਦਾਰ ਜੰਗ ਸਿੰਘ ਸੰਗਾਲਾ, ਲੰਬੀ ਬਿਮਾਰੀ ਤੋਂ ਬਾਅਦ ਸੰਸਾਰ ਛੱਡ ਗਏ। ਅਕਾਲੀ ਮੋਰਚਿਆਂ ਦੌਰਾਨ ਕਈ ਸਾਲ ਜੇਲ੍ਹਾਂ ਵਿੱਚ ਬਿਤਾਉਣ ਵਾਲੇ ਜਥੇਦਾਰ ਸੰਗਾਲਾ ਆਪਣੇ ਪਿੱਛੇ ਧੀਆਂ-ਪੁੱਤਾਂ ਵਾਲਾ ਭਰਪੂਰ ਪਰਿਵਾਰ ਛੱਡ ਗਏ ਹਨ।
ਜਥੇਦਾਰ ਜੰਗ ਸਿੰਘ ਸੰਗਾਲਾ ਦੀ ਮ੍ਰਿਤਕ ਦੇਹ ਦਾ ਉਨ੍ਹਾਂ ਦੇ ਜੱਦੀ ਪਿੰਡ ਸੰਗਾਲਾ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਐਗਜ਼ੈਕਟਿਵ ਮੈਂਬਰ ਹਾਜੀ ਤੁਫ਼ੈਲ ਮਲਿਕ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਸੂਚਨਾ ਕਮਿਸ਼ਨ ਦੇ ਸਾਬਕਾ ਮੈਂਬਰ ਜਥੇਦਾਰ ਅਜੀਤ ਸਿੰਘ ਚੰਦੂਰਾਈਆਂ, ਸਰਬੱਤ ਦਾ ਭਲਾ ਟਰੱਸਟ ਮਾਲੇਰਕੋਟਲਾ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ, ਕਾਕਾ ਅਮਰਿੰਦਰ ਸਿੰਘ ਮੰਡੀਆਂ, ਜਤਿੰਦਰ ਸਿੰਘ ਮਹੋਲੀ ਅਤੇ ਸਾਬਕਾ ਚੇਅਰਮੈਨ ਜਥੇਦਾਰ ਮੇਘ ਸਿੰਘ ਗੁਆਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਸਨ।
ਇਸ ਮੌਕੇ ਵਿਧਾਇਕ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ, ਕੁਲਜਿੰਦਰ ਸਿੰਘ ਬੂੰਗਾ, ਸਰਪੰਚ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨਾਰੀਕੇ, ਜਥੇਦਾਰ ਹਮੀਰ ਸਿੰਘ ਕਾਸਮਪੁਰ, ਜਥੇਦਾਰ ਹਰਦੇਵ ਸਿੰਘ ਸੇਹਕੇ, ਸਰਪੰਚ ਹਰਜੀਤ ਸਿੰਘ ਭੈਣੀ, ਅੰਮ੍ਰਿਤਪਾਲ ਸਿੰਘ ਭੂਦਨ, ਗੁਰਜੀਵਨ ਸਿੰਘ ਸਰੌਦ, ਰੈਵੈਨਿਊ ਅਧਿਕਾਰੀ ਹਾਕਮ ਸਿੰਘ ਸਮੇਤ ਕਈ ਸਿਆਸੀ, ਧਾਰਮਿਕ, ਵਪਾਰਕ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਸੰਬੰਧਿਤ ਅਹਿਮ ਹਸਤੀਆਂ ਅਤੇ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਨੇ ਵਿਛੜੀ ਆਤਮਾ ਪ੍ਰਤੀ ਸ਼ਰਧਾਂਜਲੀ ਅਰਪਿਤ ਕੀਤੀ।














