“ਅੱਗ ਨਾਲ ਨਾ ਖੇਡੋ, ਨਹੀਂ ਤਾਂ ਨਤੀਜੇ ਭੁਗਤਣੇ ਪੈਣਗੇ…” — ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਇਸਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

18

1November 2025 Aj Di Awaaj

Punjab Desk ਪੀਪੀਸੀਸੀ ਪ੍ਰਧਾਨ ਨੇ ਕਿਹਾ ਕਿ ਜੇ ਭਾਜਪਾ ਇਹ ਸੋਚਦੀ ਹੈ ਕਿ ਉਹ ਇਸ ਸੰਸਥਾ ਨੂੰ ਪੰਜਾਬੀਆਂ ਤੋਂ ਛੀਣ ਸਕਦੀ ਹੈ, ਤਾਂ ਇਹ ਉਸਦੀ ਵੱਡੀ ਭੁੱਲ ਹੈ। ਜਿਨ੍ਹਾਂ ਨੇ ਇਹ ਸੁਝਾਅ ਦਿੱਤਾ ਹੈ, ਉਹ ਸਾਫ਼ ਤੌਰ ‘ਤੇ ਪੰਜਾਬੀਆਂ ਦੀ ਆਪਣੀ ਪਛਾਣ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਪ੍ਰਤੀ ਮਾਣ-ਮਰਿਆਦਾ ਤੋਂ ਅਣਜਾਣ ਲੱਗਦੇ ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਤੇ ਸਿੰਡੀਕੇਟ ਨੂੰ ਖਤਮ ਕਰਕੇ ਉਨ੍ਹਾਂ ਦੀ ਥਾਂ ਨਾਮਜ਼ਦ ਸੰਸਥਾਵਾਂ ਬਣਾਉਣ ਦੇ ਪ੍ਰਸਤਾਵ ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਸੰਸਥਾ ਨੂੰ ਭਗਵਾਕਰਨ ਦੀ ਬੇਸ਼ਰਮ ਕੋਸ਼ਿਸ਼ ਕਾਬਿਲ-ਏ-ਨਿੰਦਾ ਹੈ।