ਮਾਨ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੇ ਫ਼ੈਸਲੇ ਖ਼ਿਲਾਫ਼ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰੇਗੀ

16

3November 2025 Aj Di Awaaj

Punjab Desk ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਲੋਕ ਸਭਾ ਜਾਂ ਕਿਸੇ ਵੀ ਰਾਜ ਦੀ ਵਿਧਾਨ ਸਭਾ ਵੱਲੋਂ ਬਣਾਏ ਕਾਨੂੰਨ ਇਕਸਾਰ ਹੁੰਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਨੋਟੀਫਿਕੇਸ਼ਨ ਰਾਹੀਂ ਰੱਦ ਨਹੀਂ ਕੀਤਾ ਜਾ ਸਕਦਾ। ਪਰ ਪੰਜਾਬ ਯੂਨੀਵਰਸਿਟੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਐਸਾ ਕਰਕੇ ਧੱਕੇਸ਼ਾਹੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕੜੀ ਨਿੰਦਾ ਕੀਤੀ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਮਾਨ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਦੁਬਾਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਕੇ ਪੰਜਾਬ ਦੇ ਅਧਿਕਾਰਾਂ ’ਤੇ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸਨੂੰ ਕਦੇ ਵੀ ਸਹਿੰਆ ਨਹੀਂ ਜਾਵੇਗਾ। ਮਾਨ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ ਫੈਸਲੇ ਵਿਰੁੱਧ ਹਾਈ ਕੋਰਟ ਅਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ ਅਤੇ ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਜਾਰੀ ਹੈ।