3November 2025 Aj Di Awaaj
Punjab Desk ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋ ਚੁੱਕਾ ਹੈ। ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਲਈ ਪਹੁੰਚ ਗਏ ਹਨ। ਇਸ ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਜੂਨੀਅਰ ਉਪ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਦਰੂਨੀ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਅਹੁਦੇ ਲਈ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਦੂਜੇ ਪਾਸੇ, ਵਿਰੋਧੀ ਧੜੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਰਟੀ ਨਾਲ ਜੁੜੇ ਮੈਂਬਰਾਂ ਨੂੰ ਇਹ ਅਧਿਕਾਰ ਦਿੱਤਾ ਹੈ ਕਿ ਉਹ ਹਾਊਸ ਵਿੱਚ ਮੌਕੇ ਅਨੁਸਾਰ ਇਹ ਫ਼ੈਸਲਾ ਕਰ ਸਕਦੇ ਹਨ ਕਿ ਕਿਸ ਉਮੀਦਵਾਰ ਨੂੰ ਚੋਣ ਲਈ ਖੜ੍ਹਾਉਣਾ ਹੈ।
ਇਹ ਵੀ ਪੜ੍ਹੋ
ਅਰਦਾਸ ਨਾਲ ਸ਼੍ਰੋਮਣੀ ਕਮੇਟੀ ਦਾ ਇਜਲਾਸ ਸ਼ੁਰੂ, ਐਡਵੋਕੇਟ ਧਾਮੀ ਦੇ ਪੰਜਵੀਂ ਵਾਰ ਪ੍ਰਧਾਨ ਬਣਨ ਦੀ ਪੂਰੀ ਸੰਭਾਵਨਾ
ਫਿਲਹਾਲ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਰਘੁਜੀਤ ਸਿੰਘ ਵਿਰਕ, ਗੁਰਚਰਨ ਸਿੰਘ ਗਰੇਵਾਲ ਸਮੇਤ 100 ਤੋਂ ਵੱਧ ਮੈਂਬਰ ਸ਼ਮੂਲੀਅਤ ਲਈ ਪਹੁੰਚ ਚੁੱਕੇ ਹਨ। ਇਜਲਾਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਤੇ ਹੋਰ ਸਿੰਘ ਸਾਹਿਬਾਨ ਵੀ ਪਹੁੰਚੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਦੇ ਬਹੁਤਾਂਤ ਮੈਂਬਰ ਹੋਣ ਕਾਰਨ ਇਹ ਮੰਨਿਆ ਜਾ ਰਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਦੀ ਸੰਭਾਵਨਾ ਪੂਰੀ ਹੈ। ਵਿਰੋਧੀ ਧੜਾ ਜਨਰਲ ਹਾਊਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰਨਾਂ ਅਹੁਦੇਦਾਰਾਂ ਨੂੰ ਵੱਖ-ਵੱਖ ਪੰਥਕ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਵਿੱਚ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਇਸ ਵਾਰ ਕਾਫ਼ੀ ਦਿਲਚਸਪ ਹੋਣ ਦੀ ਉਮੀਦ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦੁਬਾਰਾ ਨਾਮਜ਼ਦ ਕੀਤਾ ਹੈ, ਜਦਕਿ ਵਿਰੋਧੀ ਧੜੇ ਸ਼੍ਰੋਮਣੀ ਅਕਾਲੀ ਦਲ (ਭੁੱਲਰ-ਸੁਰਜੀਤ) ਵੱਲੋਂ ਮਾਸਟਰ ਮਿੱਠੂ ਸਿੰਘ ਕਾਹਨਕੇ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ।














