ਕਾਂਗਰਸ ਵੱਲੋਂ ਸਿਆਸੀ ਫ਼ਾਇਦੇ ਲਈ ਬੈਨਰਾਂ ਵਿੱਚ ਗੁਰੂ ਸਾਹਿਬ ਦੀ ਤਸਵੀਰ ਦੀ ਵਰਤੋਂ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਦੱਸਦੇ ਹੋਏ ਧਾਮੀ ਨੇ ਇਸ ਮਾਮਲੇ ਵਿੱਚ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

9

7November 2025 Aj Di Awaaj

Punjab Desk ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਵਿਅਕਤੀ ਦੀ ਫੋਟੋ ਲਗਾਉਣਾ ਗੰਭੀਰ ਬੇਅਦਬੀ ਹੈ, ਜਿਸਨੂੰ ਕਦਾਚਿਤ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਸਿਆਸੀ ਲਾਭ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਵਰਗੀਆਂ ਮਹਾਨ ਸ਼ਖਸੀਅਤਾਂ ਦੀਆਂ ਤਸਵੀਰਾਂ ਉੱਪਰ ਆਪਣੇ ਆਗੂਆਂ ਦੀਆਂ ਫੋਟੋਆਂ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਚੋਟ ਮਾਰੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਵੱਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਗਾਏ ਬੈਨਰਾਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਜੀ ਦੀ ਤਸਵੀਰ ਵਰਤਣ ਦਾ ਸੰਜੀਦਾ ਨੋਟਿਸ ਲੈਂਦਿਆਂ ਕਿਹਾ ਹੈ ਕਿ ਇਸ ਕਰਤੂਤ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਗੁਰੂ ਸਾਹਿਬ ਦੀ ਪਵਿੱਤਰ ਤਸਵੀਰ ਉੱਪਰ ਕਿਸੇ ਸਿਆਸੀ ਸ਼ਖ਼ਸ ਦੀ ਫੋਟੋ ਲਗਾਉਣਾ ਬਹੁਤ ਵੱਡੀ ਬੇਅਦਬੀ ਹੈ, ਜਿਸਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦਾਈ ਤੇ ਨਿੰਦਣਯੋਗ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਸਿਆਸੀ ਫਾਇਦੇ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਉੱਪਰ ਆਪਣੇ ਆਗੂਆਂ ਦੀਆਂ ਫੋਟੋਆਂ ਲਗਾ ਕੇ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਖ ਗੁਰੂਆਂ ਦੀਆਂ ਤਸਵੀਰਾਂ ਨੂੰ ਕਿਸੇ ਵੀ ਤਰ੍ਹਾਂ ਸਿਆਸੀ ਪ੍ਰਚਾਰ ਦਾ ਹਿੱਸਾ ਬਣਾਉਣਾ ਆਪਣੇ ਆਪ ਵਿੱਚ ਗੰਭੀਰ ਗਲਤੀ ਹੈ, ਪਰ ਉਨ੍ਹਾਂ ਉੱਪਰ ਆਪਣੇ ਸਿਆਸੀ ਆਗੂਆਂ ਦੀਆਂ ਤਸਵੀਰਾਂ ਛਾਪਣੀਆਂ ਇਸ ਤੋਂ ਵੀ ਵੱਡਾ ਪਾਪ ਹੈ। ਧਾਮੀ ਨੇ ਕਾਂਗਰਸ ਪਾਰਟੀ ਨੂੰ ਤੁਰੰਤ ਸਿੱਖ ਕੌਮ ਤੋਂ ਮਾਫ਼ੀ ਮੰਗਣ ਲਈ ਕਿਹਾ ਅਤੇ ਨਾਲ ਹੀ ਪੁਲਿਸ ਪ੍ਰਸ਼ਾਸਨ ਤੋਂ ਬੇਨਤੀ ਕੀਤੀ ਕਿ ਇਸ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਜਾਵੇ।