ਪਟਿਆਲਾ:08 Nov 2025 AJ DI Awaaj
Punjab Desk : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪਠਾਣਮਾਜਰਾ ਇਸ ਵੇਲੇ ਆਸਟ੍ਰੇਲੀਆ ਪਹੁੰਚੇ ਹਨ। ਉਨ੍ਹਾਂ ਨੇ ਉਥੇ ਇੱਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਆਪਣੀ ਪੋਜ਼ੀਸ਼ਨ ਸਾਫ਼ ਕਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਮੁਕੱਦਮਾ ਪੂਰੀ ਤਰ੍ਹਾਂ ਝੂਠਾ ਹੈ।
ਯਾਦ ਰਹੇ ਕਿ 2 ਸਤੰਬਰ ਨੂੰ ਉਨ੍ਹਾਂ ਵਿਰੁੱਧ ਜਬਰ ਜਨਾਹ ਦੇ ਮਾਮਲੇ ਵਿੱਚ FIR ਦਰਜ ਹੋਈ ਸੀ, ਜਿਸ ਤੋਂ ਬਾਅਦ ਤੋਂ ਉਹ ਫਰਾਰ ਚੱਲ ਰਹੇ ਸਨ। ਪੁਲਿਸ ਵੱਲੋਂ ਕਈ ਵਾਰ ਛਾਪੇਮਾਰੀ ਕੀਤੀ ਗਈ ਪਰ ਗ੍ਰਿਫਤਾਰੀ ਨਹੀਂ ਹੋ ਸਕੀ। ਹਾਲ ਹੀ ਵਿੱਚ ਉਨ੍ਹਾਂ ਵਿਰੁੱਧ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।
ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਪਠਾਣਮਾਜਰਾ ਵੱਲੋਂ ਦਿੱਤੀ ਇੰਟਰਵਿਊ ਵਿਚ ਉਨ੍ਹਾਂ ਨੇ ਕਿਹਾ ਕਿ ਸੱਚਾਈ ਜਲਦੀ ਸਾਹਮਣੇ ਆ ਜਾਵੇਗੀ।
ਦੂਜੇ ਪਾਸੇ, ਪਟਿਆਲਾ ਕੋਰਟ ਨੇ ਉਨ੍ਹਾਂ ਨੂੰ 12 ਨਵੰਬਰ ਨੂੰ ਕੋਰਟ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।














