ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ‘ਚ ਰੈੱਡ ਅਲਰਟ, ਸੁਰੱਖਿਆ ਵਧਾਈ ਗਈ

120

ਦਿੱਲੀ 11 Nov 2025 AJ DI Awaaj

National Desk : ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧ*ਮਾਕੇ ਤੋਂ ਬਾਅਦ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸਾਰੇ ਸੀਪੀ ਅਤੇ ਐਸਐਸਪੀ ਨੂੰ ਉੱਚ ਸਤਰ ਦੀ ਚੌਕਸੀ ਬਰਤਣ ਦੇ ਹੁਕਮ ਦਿੱਤੇ ਗਏ ਹਨ। ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਥਾਵਾਂ ‘ਤੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸ਼ੱਕੀ ਲੋਕਾਂ ਤੇ ਵਾਹਨਾਂ ਦੀ ਜਾਂਚ ਸਖ਼ਤ ਕਰ ਦਿੱਤੀ ਗਈ ਹੈ।

ਦਿੱਲੀ ਧ*ਮਾਕੇ ਨੂੰ ਲੈ ਕੇ ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇਹ ਇੱਕ ਯੋਜਨਾਬੱਧ ਅੱਤ*ਵਾ*ਦੀ ਹਮ*ਲਾ ਸੀ, ਨਾ ਕਿ ਕੋਈ ਸਧਾਰਣ ਹਾਦ*ਸਾ। ਧਮਾ*ਕੇ ਦੌਰਾਨ ਕਾਰ ਅੰਦਰ ਮੌਜੂਦ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਫੋਰੈਂਸਿਕ ਟੀਮ ਨੇ ਮੌਕੇ ਤੋਂ ਵਿਸ*ਫੋਟਕ ਸਮੱਗਰੀ, ਵਾਇਰਿੰਗ ਅਤੇ ਬੈਟਰੀ ਦੇ ਟੁਕੜੇ ਬਰਾਮਦ ਕੀਤੇ ਹਨ। ਧ*ਮਾਕੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਨਾਲ ਨੇੜੇ ਖੜ੍ਹੀਆਂ ਹੋਰ ਗੱਡੀਆਂ ਵੀ ਸੜ ਗਈਆਂ। ਪੂਰੇ ਇਲਾਕੇ ਨੂੰ ਸੀਲ ਕਰਕੇ ਐਨਆਈਏ ਅਤੇ ਸਪੈਸ਼ਲ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਫ਼ੋਨ ‘ਤੇ ਗੱਲ ਕਰਕੇ ਸਥਿਤੀ ਦੀ ਜਾਣਕਾਰੀ ਲਈ ਹੈ। ਦਿੱਲੀ ਪੁਲਿਸ ਕਮਿਸ਼ਨਰ ਸਤੀਸ਼ ਗੋਲਚਾ ਨੇ ਦੱਸਿਆ ਕਿ ਧਮਾਕੇ ਵਿੱਚ ਕੁਝ ਲੋਕ ਮਾਰੇ ਗਏ ਤੇ ਕਈ ਜ਼ਖਮੀ ਹੋਏ ਹਨ। ਸਾਰੀਆਂ ਜਾਂਚ ਏਜੰਸੀਆਂ ਮੌਕੇ ‘ਤੇ ਮੌਜੂਦ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।