11November 2025 Aj Di Awaaj
Punjab Desk ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਪ੍ਰੋਫੈਸਰਾਂ ਨੂੰ ਸੰਮਨ ਜਾਰੀ ਕੀਤੇ ਹਨ। ਪੰਜਾਬੀ ਯੂਨੀਵਰਸਿਟੀ ਦੀ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਕੰਮ ਦੀ ਥਾਂ ’ਤੇ ਕਥਿਤ ਤੌਰ ’ਤੇ ਪਰੇਸ਼ਾਨ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਮਹਿਲਾ ਕਮਿਸ਼ਨ ਨੇ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਦੇ ਮੁਖੀ ਅਤੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਐਸੋਸੀਏਸ਼ਨ (ਪੂਟਾ) ਦੇ ਪ੍ਰਧਾਨ ਭੁਪਿੰਦਰ ਸਿੰਘ ਵਿਰਕ, ਸਾਬਕਾ ਰਜਿਸਟਰਾਰ ਤੇ ਡੀਨ ਕਾਨੂੰਨ ਫੈਕਲਟੀ ਪ੍ਰੋ. (ਸੇਵਾਮੁਕਤ) ਵਰਿੰਦਰ ਕੌਸ਼ਿਕ ਨੂੰ ਤਲਬ ਕੀਤਾ ਹੈ।
ਦੋਵੇਂ ਪ੍ਰੋਫੈਸਰਾਂ ਨੂੰ 11 ਨਵੰਬਰ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।













