CM ਮਾਨ ਵੱਲੋਂ ਮੁਨੀਸ਼ ਜਿੰਦਲ ਦੀ ਪੁਸਤਕ ‘ਸਾਡਾ ਪੰਜਾਬ’ ਦਾ ਪੰਜਾਬੀ ਐਡੀਸ਼ਨ ਰਿਲੀਜ਼

61

ਧੂਰੀ, 10 ਨਵੰਬਰ 2025 AJ DI Awaaj

Punjab Desk — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਲੇਖਕ ਮੁਨੀਸ਼ ਜਿੰਦਲ ਵੱਲੋਂ ਲਿਖੀ ਪੁਸਤਕ ‘ਸਾਡਾ ਪੰਜਾਬ’ ਦੇ ਪੰਜਾਬੀ ਐਡੀਸ਼ਨ ਦਾ ਰਿਲੀਜ਼ ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਵਿੱਚ ਕੀਤਾ।

ਇਸ ਮੌਕੇ CM ਮਾਨ ਨੇ ਲੇਖਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਸਤਕ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਵਿਰਾਸਤ ਦੀ ਸੰਪੂਰਨ ਝਲਕ ਪੇਸ਼ ਕਰਦੀ ਹੈ। ਉਹਨਾਂ ਕਿਹਾ ਕਿ ਐਸੀ ਪੁਸਤਕਾਂ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਅਤੇ ਪੰਜਾਬੀਅਤ ਨਾਲ ਜੋੜਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।

ਪੁਸਤਕ ਵਿੱਚ ਪੰਜਾਬ ਦੇ ਭੂਗੋਲ, ਇਤਿਹਾਸ, ਸਿੱਖ ਧਰਮ, ਸਮਾਜਿਕ ਸੁਧਾਰ ਲਹਿਰਾਂ ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਵਰਗੇ ਮਹਾਨ ਸ਼ਹੀਦਾਂ ਦੀ ਜ਼ਿੰਦਗੀ ਬਾਰੇ ਵਿਸਥਾਰਿਕ ਜਾਣਕਾਰੀ ਦਿੱਤੀ ਗਈ ਹੈ।

ਲੇਖਕ ਮੁਨੀਸ਼ ਜਿੰਦਲ ਨੇ ਦੱਸਿਆ ਕਿ ਪਿਛਲੇ 13 ਸਾਲਾਂ ਤੋਂ ਇਸ ਪੁਸਤਕ ਦਾ ਅੰਗਰੇਜ਼ੀ ਸੰਸਕਰਣ ਪ੍ਰਕਾਸ਼ਿਤ ਹੋ ਰਿਹਾ ਹੈ ਜਿਸਨੂੰ ਪਾਠਕਾਂ ਵੱਲੋਂ ਬਹੁਤ ਪਸੰਦ ਕੀਤਾ ਗਿਆ ਹੈ। ਹੁਣ ਪੰਜਾਬੀ ਐਡੀਸ਼ਨ ਰਾਹੀਂ ਇਹ ਪੁਸਤਕ ਹਰ ਪੰਜਾਬੀ ਦੇ ਦਿਲ ਨਾਲ ਹੋਰ ਨੇੜੇ ਜੁੜੇਗੀ। ਉਹਨਾਂ ਕਿਹਾ ਕਿ ਇਹ ਪੁਸਤਕ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਵੀ ਬਹੁਤ ਲਾਭਦਾਇਕ ਸਾਬਤ ਹੋਵੇਗੀ।

ਇਸ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਹਾਜ਼ਰ ਸਨ।