ਤਰਨਤਾਰਨ ਉਪ-ਚੋਣ: ਸਵੇਰੇ 11 ਵਜੇ ਤੱਕ 23.05% ਵੋਟਿੰਗ ਦਰਜ

122

ਤਰਨਤਾਰਨ 11 Nov 2025 AJ DI Awaaj

Punjab Desk : ਤਰਨਤਾਰਨ ਵਿਧਾਨ ਸਭਾ ਉਪ-ਚੋਣ ਵਿੱਚ ਸਵੇਰੇ 11 ਵਜੇ ਤੱਕ 23.05% ਵੋਟਿੰਗ ਹੋ ਚੁੱਕੀ ਹੈ। ਇਹ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਕੁੱਲ 192,838 ਵੋਟਰ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਦਕਿ 222 ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ, ਕਾਂਗਰਸ ਦੇ ਕਰਨਬੀਰ ਸਿੰਘ, ਅਕਾਲੀ ਦਲ ਦੀ ਸੁਖਵਿੰਦਰ ਕੌਰ, ਅਤੇ ਭਾਜਪਾ ਦੇ ਹਰਜੀਤ ਸਿੰਘ ਸੰਧੂ ਵਿਚਕਾਰ ਹੈ। ਇਸ ਤੋਂ ਇਲਾਵਾ, ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਵੀ ਚੌਕਾਉਂਦਾ ਨਤੀਜਾ ਦੇ ਸਕਦੇ ਹਨ।

ਅਕਾਲੀ ਦਲ ਨੇ ਚੋਣ ਦੌਰਾਨ ਧਾਂਧਲੀ ਦੇ ਦੋਸ਼ ਲਗਾਏ ਹਨ, ਜਦਕਿ ਚੋਣ ਅਧਿਕਾਰੀ ਰਾਹੁਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਡੀ ਵਿਖੇ ਕੀਤੀ ਜਾਵੇਗੀ।