11November 2025 Aj Di Awaaj
Punjab Desk ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ 23 ਨਵੰਬਰ ਨੂੰ ਹੋਣ ਵਾਲੇ ਸਰਕਾਰੀ ਸਮਾਗਮਾਂ ਤੇ ਸਰਵ ਧਰਮ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਨਿਮੰਤਰਣ ਦਿੱਤਾ ਗਿਆ ਹੈ। ਇਸ ਮੌਕੇ ਜਥੇਦਾਰ ਗੜਗੱਜ ਨੇ ਸਰਕਾਰ ਵੱਲੋਂ ਸ਼ਹਿਰ ਅਤੇ ਗੁਰਦੁਆਰਾ ਸਾਹਿਬ ਦੇ ਨੇੜੇ ਲਗਾਏ ਗਏ ਸਪੀਕਰਾਂ ’ਤੇ ਇਤਰਾਜ਼ ਜਤਾਇਆ।
ਸ਼ਹੀਦੀ ਸਮਾਗਮਾਂ ਲਈ ਅੰਗਰੇਜ਼ੀ ’ਚ ਤਿਆਰ ਕੀਤੇ ਸੱਦਾ ਪੱਤਰਾਂ ਬਾਰੇ ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਪੰਜਾਬ ਹੈ, ਇਸ ਲਈ ਸੱਦਾ ਪੱਤਰ ਪੰਜਾਬੀ ਭਾਸ਼ਾ ’ਚ ਹੀ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਉਸ ਸਥਾਨ ’ਤੇ ਹੀ ਸਪੀਕਰ ਲਗਾਉਣ ਲਈ ਕਿਹਾ ਸੀ, ਜਿੱਥੇ ਸ਼ਹੀਦੀ ਸਮਾਗਮ ਆਯੋਜਿਤ ਹੋਣੇ ਹਨ। ਇਸ ਮਾਮਲੇ ’ਤੇ ਗੱਲਬਾਤ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਸਪੀਕਰ ਹਟਾ ਦਿੱਤੇ ਹਨ। ਦੂਜੇ ਪਾਸੇ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸਮਾਗਮਾਂ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ।














