ਫਿਰੋਜ਼ਪੁਰ, 12 ਨਵੰਬਰ 2025 AJ DI Awaaj
Punjab Desk : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਰਾਜ ਵਿੱਚ ਉਸਾਰੇ ਜਾਣ ਵਾਲੇ 3000 ਖੇਡ ਮੈਦਾਨਾਂ ਦੀ ਉਸਾਰੀ ਦੇ ਪ੍ਰਾਜੈਕਟ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਖੇਡਾਂ ਦੇ ਢਾਂਚਾਗਤ ਵਿਕਾਸ ਵੱਲ ਇੱਕ ਹੋਰ ਮਹੱਤਵਪੂਰਣ ਕਦਮ ਚੁੱਕਿਆ ਗਿਆ ਹੈ, ਜਿਸ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬੰਡਾਲਾ (ਲਾਗਤ ₹31.89 ਲੱਖ), ਰੁਕਨੇ ਵਾਲਾ (₹16.86 ਲੱਖ), ਗੁਰਦਿੱਤੀ ਵਾਲਾ (₹23.36 ਲੱਖ) ਅਤੇ ਦੁੱਲਾ ਸਿੰਘ ਵਾਲਾ (₹24.34 ਲੱਖ) ਵਿੱਚ ਬਣਨ ਵਾਲੇ ਖੇਡ ਮੈਦਾਨਾਂ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਰੱਖਿਆ ਗਿਆ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਿਆਂ ਤੋਂ ਦੂਰ ਰਹਿੰਦਿਆਂ ਨੌਜਵਾਨ ਖੇਡਾਂ ਰਾਹੀਂ ਆਪਣਾ ਭਵਿੱਖ ਸੁਨਿਹਰਾ ਬਣਾ ਸਕਣ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਪਿੰਡ ਪੱਧਰ ‘ਤੇ ਖੇਡਾਂ ਨੂੰ ਨਵੀਂ ਉਡਾਨ ਦੇਣਗੇ ਅਤੇ ਪਿੰਡਾਂ ਦੇ ਯੁਵਕਾਂ ਲਈ ਸਿਹਤਮੰਦ ਵਾਤਾਵਰਣ ਪੈਦਾ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹਰ ਪਿੰਡ ਤੱਕ ਖੇਡਾਂ ਦਾ ਜਾਲ ਵਿਛਾ ਕੇ ਨੌਜਵਾਨਾਂ ਦੀ ਊਰਜਾ ਨੂੰ ਰਚਨਾਤਮਕ ਦਿਸ਼ਾ ਦੇਣਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਗੁਰਦੇਵ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਪਿੱਪਲ ਸਿੰਘ ਸਰਪੰਚ, ਮਨਪ੍ਰੀਤ ਸਿੰਘ ਸਮੇਤ ਪਿੰਡਾਂ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।














