Kapurthala 13 Nov 2025 AJ DI Awaaj
Punjab Desk : ਪੰਜਾਬ ਦੇ ਪਿੰਡ ਸੰਗ ਢੇਸੀਆਂ ‘ਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਿਰਫ਼ 10 ਸਾਲਾ ਬੱਚੇ ਦੇ ਹੱਥ ਵਿੱਚ ਮੋਬਾਈਲ ਫੋਨ ਅਚਾਨਕ ਧਮਾ*ਕੇ ਨਾਲ ਫਟ ਗਿਆ।
ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਸਦਾ ਪੁੱਤਰ ਬਾਥਰੂਮ ਵਿੱਚ ਮੋਬਾਈਲ ਵਰਤ ਰਿਹਾ ਸੀ, ਜਦੋਂ ਅਚਾਨਕ ਫੋਨ ਵਿੱਚ ਧਮਾਕਾ ਹੋ ਗਿਆ। ਧਮਾਕੇ ਦੀ ਤੀਬਰਤਾ ਇੰਨੀ ਵੱਧ ਸੀ ਕਿ ਬੱਚੇ ਦਾ ਹੱਥ ਗੰਭੀਰ ਤੌਰ ‘ਤੇ ਜਲ ਗਿਆ ਅਤੇ ਉਹ ਦਰਦ ਨਾਲ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ।
ਮਾਤਾ ਜਦੋਂ ਬਾਥਰੂਮ ਵਿੱਚ ਗਈ, ਤਾਂ ਫੋਨ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਚੁੱਕਾ ਸੀ। ਘਟਨਾ ਤੋਂ ਬਾਅਦ ਬੱਚੇ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਪਿਤਾ ਛੋਟੂ ਯਾਦਵ ਨੇ ਕਿਹਾ, “ਇਹ ਹਾਦਸਾ ਕਿਸੇ ਨਾਲ ਵੀ ਹੋ ਸਕਦਾ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਦੇਣ ਦੀ ਬਜਾਏ ਉਨ੍ਹਾਂ ਨੂੰ ਖੇਡਾਂ ਅਤੇ ਬਾਹਰੀ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ।”
ਇਹ ਹਾਦਸਾ ਮਾਪਿਆਂ ਲਈ ਇੱਕ ਵੱਡੀ ਚੇਤਾਵਨੀ ਵਜੋਂ ਸਾਹਮਣੇ ਆਇਆ ਹੈ ਕਿ ਬੱਚਿਆਂ ਨੂੰ ਮੋਬਾਈਲ ਫੋਨ ਦੀ ਅਤਿ ਵਰਤੋਂ ਤੋਂ ਬਚਾਇਆ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਸਭ ਤੋਂ ਪਹਿਲਾਂ ਤਰਜੀਹ ਦਿੱਤੀ ਜਾਵੇ।














