ਡੇਂਗੂ ਲਾਰਵਾ ਦੀ ਚੈਕਿੰਗ ਅਤੇ ਸਪਰੇਅ ਲਈ ਕੋਟਕਪੂਰਾ ਵਿਖੇ ਗਤੀਵਿਧੀਆਂ

42

ਕੋਟਕਪੂਰਾ, 13 ਨਵੰਬਰ 2025 AJ DI Awaaj

Punjab Desk : ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਯੋਗ ਅਗਵਾਈ ਹੇਠ ਡੇਂਗੂ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਕੋਟਕਪੂਰਾ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਿਹਤ ਵਿਭਾਗ ਦੇ 18 ਕਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਤਕਰੀਬਨ 600 ਘਰਾਂ ਵਿੱਚ ਲਾਰਵੇ ਦੀ ਚੈਕਿੰਗ ਕੀਤੀ, ਡੇਂਗੂ ਜਾਗਰੂਕਤਾ ਅਤੇ ਸਪਰੇਅ ਕਾਰਵਾਈ ਗਈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਟੀਮਾਂ ਬਣਾ ਕੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਇਹਨਾਂ ਗਤੀਵਿਧੀਆਂ ਦੀ ਚੈਕਿੰਗ ਕੀਤੀ ਗਈ ਅਤੇ ਆਮ ਲੋਕਾਂ ਨੂੰ ਡੇਂਗੂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਫਰੀਦਕੋਟ ਵੱਲੋਂ ਜਿਲ੍ਹਾ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਘਰ ਆਉਣ ਤੇ ਸਹਿਯੋਗ ਦਿੱਤਾ ਜਾਵੇ । ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਫੋਕਲ ਪੁਆਇੰਟ, ਬਸਤੀਆਂ, ਘਰਾਂ, ਦੁਕਾਨਾਂ ਅਤੇ ਸਰਕਾਰੀ, ਪ੍ਰਾਈਵੇਟ ਸਕੂਲਾਂ ਵਿੱਚ ਜਾ ਕੇ ਮੱਛਰ ਪੈਦਾ ਹੋਣ ਦੇ ਸਥਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰੀਡਿੰਗ ਚੈਂਕਰਾਂ ਦੁਆਰਾ ਦਵਾਈ ਦਾ ਛਿੜਕਾਅ ਕੀਤਾ ਜਾ ਰਿਹਾ ਹੈ

ਜਿਲ੍ਹਾ ਐਪੀਡੀਮਾਲੋਜਿਸਟ ਡਾ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇੱਹ ਮੱਛਰ ਸਾਫ ਖੜੇ ਪਾਣੀ ਦੇ ਸੋਮੇ ਵਿੱਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ ।

ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਸਿਰ-ਦਰਦ, ਮਾਸਪੇਸੀਆਂ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜੇ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਆਦਿ ਇਸ ਦੇ ਲੱਛਣ ਹਨ, ਸੋ ਡੇਂਗੂ ਤੋਂ ਬਚਾਅ ਲਈ ਆਲੇ ਦੁਆਲੇ ਸਫਾਈ ਦੇ ਨਾਲ ਨਾਲ ਹਰ ਹਫਤੇ ਕੂਲਰਾਂ-ਫਰਿਜ਼ਾ ਅਤੇ ਗਮਲਿਆਂ, ਟਰੇਅ ਵਿੱਚ ਖੜੇ ਪਾਣੀ ਨੂੰ ਜਰੂਰ ਸਾਫ ਕਰੋ, ਛੱਤਾਂ ਦੇ ਰੱਖੀਆਂ ਪਾਣੀ ਦੀ ਟੈਂਕੀਆਂ-ਟੁੱਟੇ ਬਰਤਨਾਂ ਅਤੇ ਡਰੱਮਾਂ ਅਤੇ ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖੋ ਤਾਂ ਜੋ ਪਾਣੀ ਜਮ੍ਹਾਂ ਨਾ ਹੋ ਸਕੇ। ਕੱਪੜੇ ਅਜਿਹੇ ਪਹਿਨੋ ਕਿ ਸਰੀਰ ਢੱਕਿਆ ਰਹੇ, ਸੋਣ ਵੇਲੇ ਮੱਛਰ-ਦਾਨੀ, ਮੱਛਰ ਭਜਾਉਣ ਵਾਲੀ ਕਰੀਮਾਂ-ਤੇਲ ਅਦਿ ਦਾ ਇਸਤਮਾਲ ਕਰੋ । ਬੁਖਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰੀ ਜਾਂਚ ਕਰਵਾਈ ਜਾਵੇ । ਡੇਂਗੂ ਹੋਣ ਦੀ ਸੂਰਤ ਵਿੱਚ ਪਾਣੀ, ਤਰਲ ਚੀਜਾਂ ਜਿਆਦਾ ਪੀਓ, ਅਤੇ ਅਰਾਮ ਕਰੋ । ਡੇਂਗੂ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਦੇ ਵਿੱਚ ਮੁਫਤ ਕੀਤਾ ਜਾਂਦਾ ਹੈ ।