ਰਾਜਿੰਦਰਾ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ ਗਿਆ।

16

18November 2025 Aj Di Awaaj

Punjab Desk ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਰਾਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਦਾ ਜਨਮ ਦਿਨ ਰੁੱਖ ਲਗਾ ਕੇ ਮਨਾਇਆ ਗਿਆ। ਇਸ ਮੌਕੇ ਸਕੂਲ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪ੍ਰਿੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ। ਸਕੂਲ ਦੇ ਬੱਚਿਆਂ ਤੇ ਅਧਿਆਪਕਾਂ ਨੇ ਉਨ੍ਹਾਂ ਦੇ ਨਾਲ ਮਿਲ ਕੇ ਰੁੱਖ ਲਗਾਇਆ ਅਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸਮਾਗਮ ਦੌਰਾਨ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ।