ਫਰੀਦਕੋਟ 20 ਨਵੰਬਰ 2025 AJ DI Awaaj
Punjab Desk : ਸ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਫੂਡ ਪ੍ਰੋਸੈਸਿੰਗ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਸ. ਕੁਲਦੀਪ ਸਿੰਘ ਜੱਸੋਵਾਲ, ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਨਿਰਵੈਰ ਸਿੰਘ ਬਰਾੜ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦੀ ਰਹਿਨੁਮਾਈ ਹੇਠ ਜਿਲ੍ਹਾ ਫਰੀਦਕੋਟ ਦੇ ਗਲੀ ਨੰ.7, ਗਾਂਧੀ ਬਸਤੀ, ਕੋਟਕਪੂਰਾ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਦੁੱਧ ਦੇ 23 ਸੈਂਪਲ ਚੈੱਕ ਕੀਤੇ ਗਏ ਜਿਨਾਂ ਵਿੱਚੋਂ 7 ਸੈਂਪਲਾਂ ਵਿੱਚ ਵਾਧੂ ਪਾਣੀ ਪਾਇਆ ਗਿਆ ਅਤੇ ਬਾਕੀ ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਜਿਨਾਂ ਵਿੱਚੋਂ ਕੋਈ ਵੀ ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਮੌਕੇ ਸ਼੍ਰੀ ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਫਰੀਦਕੋਟ ਵਲੋਂ ਦੁੱਧ ਖਪਤਕਾਰਾਂ ਵਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਦੀ ਗੁਣਵੱਤਾ ਚੈੱਕ ਕੀਤੀ ਗਈ।














