ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਪਲੇਸਮੈਂਟ ਕੈਂਪ ਭਲਕੇ

76

ਬਰਨਾਲਾ, 26 ਨਵੰਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀ ਟੀ ਬੈਨਿਥ ਦੇ ਯੋਗ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਟਰਾਈਡੈਂਟ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 28 ਨਵੰਬਰ 2025 (ਦਿਨ ਸ਼ੁੱਕਰਵਾਰ) ਨੂੰ ਸਵੇਰੇ 10:00 ਤੋਂ 01.00 ਵਜੇ ਆਈ.ਟੀ.ਆਈ (ਲੜਕੇ) ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਉਕਤ ਕੰਪਨੀ ਵੱਲੋਂ ਆਈ ਟੀ ਆਈ ਫ਼ਿਟਰ, ਆਈ ਟੀ ਆਈ ਇਲੈਕਟ੍ਰੀਸ਼ਨ ਐਂਡ ਸਿਊਇੰਗ (ਸਲਾਈ) ਟੈਕਨਾਲਜ਼ੀ ਲਈ (ਮੇਲ ਫ਼ੀਮੇਲ ਦੋਵੇਂ) ਭਰਤੀ ਕੀਤੀ ਜਾਣੀ ਹੈ। ਜਿਸ ਲਈ ਵਿਦਿਅਕ ਯੋਗਤਾ 12ਵੀਂ ਪਾਸ ਅਤੇ ਆਈ ਟੀ ਆਈ ਫ਼ਿਟਰ, ਆਈ ਟੀ ਆਈ ਇਲੈਕਟ੍ਰੀਸ਼ੀਨ ਐਂਡ ਸਿਊਇੰਗ (ਸਲਾਈ) ਟੈਕਨਾਲਜ਼ੀ ਦਾ ਕੋਰਸ ਹੋਣਾ ਚਾਹੀਦਾ ਹੈ, ਉਪਰੋਕਤ ਅਸਾਮੀਆਂ ਲਈ ਉਮਰ ਹੱਦ ਵੱਧ ਤੋਂ ਵੱਧ 25 ਸਾਲ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜ਼ਿਊਮ, ਅਧਾਰ ਕਾਰਡ, ਅਤੇ ਯੋਗਤਾ ਦੇ ਸਰਟੀਫ਼ਿਕੇਟ ਅਤੇ ਫ਼ਾਰਮਲ ਡਰੈਸ ਵਿੱਚ ਆਉਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।