Sri. Fatehgarh Sahib 26 Nov 2025 AJ DI Awaaj
Punjab Desk : ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਨਵ-ਵਿਆਹਿਆ ਜੋੜਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੁਖਦਾਈ ਹਾਦਸੇ ਵਿੱਚ ਨਵੀਂ ਵਿਆਹੁਤਾ ਅਮਰਦੀਪ ਕੌਰ ਦੀ ਮੌ*ਤ ਹੋ ਗਈ, ਜਦੋਂ ਕਿ ਉਸਦਾ ਪਤੀ ਗੁਰਮੁਖ ਸਿੰਘ ਗੰਭੀਰ ਜ਼ਖ*ਮੀ ਹਾਲਤ ਵਿੱਚ ਚੰਡੀਗੜ੍ਹ ਦੇ ਸੈਕਟਰ–32 ਹਸਪਤਾਲ ਵਿੱਚ ਇਲਾਜ ਅਧੀਨ ਹੈ।
ਥਾਣਾ ਬਡਾਲੀ ਆਲਾ ਸਿੰਘ ਦੇ ਐਸਐਚਓ ਹਰਕੀਰਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਮਾਨੁਪੁਰ ਤੋਂ ਬਲਾੜੇ ਵਾਲੇ ਰੋਡ ‘ਤੇ ਇੱਕ ਕਾਰ ਹਾਦਸੇ ਦੀ ਸੂਚਨਾ ਮਿਲੀ। ਕਾਰ ਵਿੱਚ ਨਵੇਂ-ਵਿਆਹੇ ਗੁਰਮੁਖ ਸਿੰਘ ਅਤੇ ਅਮਰਦੀਪ ਕੌਰ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲਗ ਸਕਿਆ।
ਜਾਣਕਾਰੀ ਮੁਤਾਬਕ, ਇਹ ਜੋੜਾ ਇਸ ਐਤਵਾਰ ਨੂੰ ਹੀ ਵਿਆਹਿਆ ਸੀ। ਹਾਦਸੇ ਨੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।














