ਸਾਬਕਾ ਫੌਜੀਆਂ ਦੀ ਪੈਨਸ਼ਨ ਸਬੰਧੀ ਮੁਸ਼ਕਿਲਾਂ ਦੇ ਹੱਲ ਲਈ 15 ਅਤੇ 16 ਜਨਵਰੀ ਨੂੰ ਲਗਾਇਆ ਜਾ ਰਿਹਾ ਵਿਸ਼ੇਸ਼ ਕੈਂਪ

58

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ

ਫ਼ਰੀਦਕੋਟ 10 ਜਨਵਰੀ,2025: Aj Di Awaaj

ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਵੀ ਸਾਬਕਾ ਸੈਨਿਕ ਪੈਨਸ਼ਨਰਜ਼/ ਸਾਬਕਾ ਸੈਨਿਕ ਦੀ ਵਿਧਵਾ ਅਤੇ ਆਸ਼ਰਿਤ ਦੀ ਫੌਜ ਦੀ ਫੈਮਿਲੀ ਪੈਨਸ਼ਨਰਜ਼ ਦੀ ਮਹੀਨਾ ਜਨਵਰੀ 2025 ਵਿੱਚ ਹਾਜ਼ਰੀ ਲੱਗਣਯੋਗ ਹੈ, ਉਹਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਤਲਵੰਡੀ ਰੋਡ, ਫਰੀਦਕੋਟ ਵਿਖੇ ਜੀਵਤ ਹੋਣ ਦਾ ਪ੍ਰਮਾਣ ਪੱਤਰ (ਲਾਈਫ ਸਰਟੀਫਿਕੇਟ) ਲਗਾਉਣ ਸਬੰਧੀ ਮਿਤੀ 15 ਜਨਵਰੀ 2025 ਤੋਂ 16 ਜਨਵਰੀ 2025 ਤੱਕ 2 ਰੋਜ਼ਾ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਲਈ ਉਹ ਆਪਣਾ ਫੌਜ ਦੀ ਪੈਨਸ਼ਨ ਦਾ ਪੀ.ਪੀ.ਓ, ਡਿਸਚਾਰਜ ਬੁੱਕ, ਆਧਾਰ ਕਾਰਡ ਅਤੇ ਬੈਂਕ ਪਾਸ ਬੁੱਕ, ਜਿਸ ਵਿੱਚ ਪੈਨਸ਼ਨ ਆ ਰਹੀ ਹੈ, ਸਮੇਤ ਆਪਣਾ ਮੋਬਾਇਲ, ਜਿਸ ਵਿੱਚ ਹਰੇਕ ਮਹੀਨੇ ਪੈਨਸ਼ਨ ਦਾ ਮੈਸੇਜ ਆਉਂਦਾ ਹੈ ਅਤੇ ਹੋਰ ਬਾਕੀ ਸਾਰੇ ਦਸਤਾਵੇਜ਼ ਲੈ ਕੇ ਇਸ ਦਫਤਰ ਵਿਖੇ ਪਹੁੰਚਣ ਅਤੇ ਇਸ ਮੌਕੇ ਦਾ ਲਾਭ ਉਠਾਉਣ।