ਬਰਨਾਲਾ, 2 ਦਸੰਬਰ 2025 AJ DI Awaaj
Punjab Desk : ਏਡਜ਼ ਦੀ ਰੋਕਥਾਮ ਅਤੇ ਇਸ ਤੋਂ ਪੀੜਤ ਵਿਆਕਤੀਆਂ ਪ੍ਰਤੀ ਸਤਿਕਾਰ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਕਰਨ ਲਈ ਹਰ ਸਾਲ 1 ਦਸੰਬਰ ਨੂੰ ਵਿਸਵ ਏਡਜ਼ ਦਿਵਸ ਮਨਾਇਆ ਜਾਂਦਾ ਹੈ।
ਸਿਹਤ ਵਿਭਾਗ ਬਰਲਾ ਵੱਲੋਂ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਕਰਵਾਏ ਇੱਕ ਵਿਸ਼ੇਸ਼ ਸੈਮੀਨਾਰ ਮੌਕੇ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਨੇ ਦੱਸਿਆ ਕਿ ਏਡਜ਼ (ਐਚ ਆਈ ਵੀ) ਵਾਇਰਸ ਰਾਹੀਂ ਫ਼ੈਲਦੀ ਹੈ। ਇਹ ਸਰੀਰ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘਟਾ ਦਿੰਦੀ ਹੈ। ਏਡਜ਼ ਬਿਮਾਰੀ ਤੋਂ ਪੀੜਤ ਵਿਅਕਤੀ ਤੋਂ ਸੂਈ ਸਰਿੰਜ਼, ਟੈਟੂ ਉਸਤਰਾ ਬਲੇਡ, ਏਡਜ਼ ਪੀੜਤ ਔਰਤ ਤੋਂ ਬੱਚੇ ਨੂੰ ਅਤੇ ਅਸੁਰੱਖਿਅਤ ਸਬੰਧਾਂ ਕਾਰਨ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਧੀਨ ਏ ਆਰ ਟੀ ਸੈਂਟਰਾਂ ‘ਚ ਦਵਾਈ ਮੁਫ਼ਤ ਦਿੱਤੀ ਜਾਂਦੀ ਹੈ। ਬਰਨਾਲਾ ,ਤਪਾ ਅਤੇ ਧਨੌਲਾ ਆਈ ਸੀ ਟੀ ਸੀ ਸੈਂਟਰਾਂ ਵਿਖੇ ਐਚ ਆਈ ਵੀ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਅਤੇ ਇਸ ਤੋਂ ਬਚਾਅ ਲਈ ਕਾਂਊਸਲਿੰਗ ਕੀਤੀ ਜਾਂਦੀ ਹੈ। ਇਸ ਮੌਕੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਐਚ ਆਈ ਵੀ ਵਾਇਰਸ ਦਾ ਸਮੇਂ ਸਿਰ ਟੈਸਟ ਕਰਵਾ ਕੇ ਏਡਜ਼ ਵਰਗੀ ਭਿਆਨਕ ਬਿਮਾਰੀ ਤੋਂ ਬੱਚਿਆ ਜਾ ਸਕਦਾ ਹੈ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਮੂਲੀਅਤ ਕੀਤੀ ਗਈ । ਇਸ ਮੌਕੇ ਉ੍ਹਨਾਂ ਵੱਲੋਂ ਐਡਵੋਕੇਟ ਗੁਰਮੇਲ ਸਿੰਘ ਅਤੇ ਐਡਵੋਕੇਟ ਪਾਰਸ ਸੇਵਕ ਵੱਲੋਂ ਏਡਜ਼ ਜਾਗਰੂਕਤਾ ਦੇ ਨਾਲ ਨਾਲ ਏਡਜ਼ ਪੀੜਤ ਵਿਅਕਤੀਆਂ ਦੇ ਹੱਕਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਆਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸੇ ਲੜੀ ਤਹਿਤ ਸਿਹਤ ਬਲਾਕ ਮਹਿਲਕਲਾਂ ਵਿਖੇ ਏਡਜ਼ ਸਬੰਧੀ ਜਾਗਰੂਕਤਾ ਗਤਿਵਿਧਿਆਂ ਕਰਵਾਈਆਂ ਗਈਆਂ। ਇਸ ਮੌਕੇ ਸੀ ਐਚ ਸੀ ਮਹਿਲਕਲਾਂ ਵਿਖੇ ਜਾਗਰੂਕਤਾ ਕੈਂਪ ਦੌਰਾਨ ਆਪਣੇ ਸੰਬੋਧਨ ਵਿੱਚ ਐਸ ਐਮ ਓ ਡਾ. ਗੁਰਤੇਜਿੰਦਰ ਕੌਰ ਨੇ ਕਿਹਾ ਕਿ ਵਿਸ਼ਵ ਏਡਜ਼ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੁੰ ਏਡਜ਼ ਬਿਮਾਰੀ ਪ੍ਰਤੀ ਅਤੇ ਬਚਾਅ ਸਬੰਧੀ ਜਾਗਰੂਕ ਕਰਨਾ ਹੈ ਕਿਉਂਕਿ ਜਾਗਰੂਕਤਾ ਹੀ ਇਸ ਬੀਮਾਰੀ ਤੋਂ ਬਚਾਅ ਦਾ ਤਰੀਕਾ ਹੈ।
ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਹੱਥ ਮਿਲਾਉਣ, ਇਕੱਠੇ ਬੈਠਣ ਨਾਲ, ਇਕੱਠੇ ਸੌਣ ਨਾਲ, ਇਕੱਠੇ ਖਾਣਾ ਖਾਣ ਆਦਿ ਕਾਰਣਾਂ ਨਾਲ ਨਹੀਂ ਫੈਲਦੀ, ਏਡਜ਼ ਦੇ ਮਰੀਜਾਂ ਨੂੰ ਹੋਰ ਬੀਮਾਰੀਆਂ ਦੇ ਨਾਲ ਨਾਲ ਟੀ.ਬੀ. ਹੋਣ ਦਾ ਖਤਰਾ ਜਿਆਦਾ ਹੁੰਦਾ ਹੈ। ਉਨ੍ਹਾਂ ਵਲੋਂ ਆਪਣੇ ਸਿਹਤ ਸਟਾਫ਼ ਨੂੰ ਇਸ ਬਿਮਾਰੀ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਉਣ ਲਈ ਅਪੀਲ ਕੀਤੀ ਗਈ।
ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਦੇ ਏਡਜ਼ ਵਿੰਗ ਦੇ ਅਧਿਕਾਰੀ ਕਰਮਚਾਰੀ ਅਤੇ ਆਸ਼ਾ ਵਰਕਰ ਆਦਿ ਹਾਜ਼ਰ ਸਨ।














