ਫਰੀਦਕੋਟ 3 ਦਸੰਬਰ 2025 AJ DI Awaaj
Punjab Desk : ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ. ਨਗਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਸੰਜੀਵ ਜੋਸ਼ੀ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਰਹਿਨੁਮਾਈ ਹੇਠ ਮਿਤੀ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ “ਯੂਥ ਅਗੇਂਸਟ ਡਰੱਗ” ਨਾਮ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਆਮ ਜਨਤਾ ਨੂੰ ਨਸ਼ਿਆਂ ਦੇ ਘਾਤਕ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਦੇ ਮਾਰੂ ਨਤੀਜਿਆਂ ਬਾਰੇ ਦੱਸਣਾ ਹੈ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਸੰਜੀਵ ਜੋਸ਼ੀ ਨੇ ਦੱਸਿਆ ਕਿ ਇਹ ਮੁਹਿੰਮ ਵੱਖ-ਵੱਖ ਮਹਿਕਮਿਆਂ ਦੇ ਸਹਿਯੋਗ ਨਾਲ਼ ਚਲਾਈ ਜਾਵੇਗੀ ਤਾਂ ਜੋ ਇਸ ਕੰਪੇਨ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਮਹਿਕਮੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੇ ਸਹਿਯੋਗ ਨਾਲ਼ ਜਾਗਰੂਕਤਾ ਰੈਲੀਆਂ ਵੀ ਕਰਨਗੇ। ਇਸ ਕੰਪੇਨ ਵਿੱਚ ਸਿੱਖਿਆ ਵਿਭਾਗ ਵੀ ਆਪਣਾ ਅਹਿਮ ਸਹਿਯੋਗ ਦੇਵੇਗੀ ਅਤੇ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਟੇਜ ਡਰਾਮੇ, ਪੇਂਟਿੰਗ, ਲੈਕਚਰ, ਸਾਈਕਲ ਰੈਲੀਆਂ, ਜਾਗਰੂਕਤਾ ਮਾਰਚ, ਭਾਸ਼ਣ ਅਤੇ ਹੋਰ ਵੀ ਗਤੀਵਿਧੀਆਂ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੋਲ-ਫ੍ਰੀ ਨੰਬਰ 15100 ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਨਾਲ ਸੰਪਰਕ ਕਰ ਸਕਦਾ ਹੈ।














