ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ, ਹਾਈਕੋਰਟ ਨੇ ਸੁਣਾਇਆ ਫ਼ੈਸਲਾ

21

ਚੰਡੀਗੜ੍ਹ: 04 Dec 2025 AJ DI Awaaj

Chandigarh Desk : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

20 ਨਵੰਬਰ ਨੂੰ ਕੋਰਟ ਨੇ ਇਸ ਮਾਮਲੇ ‘ਤੇ ਫ਼ੈਸਲਾ ਸੁਰੱਖਿਅਤ ਰੱਖਿਆ ਸੀ, ਜੋ ਹੁਣ ਸੁਣਾ ਦਿੱਤਾ ਗਿਆ ਹੈ। ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਬੰਦ ਹਨ।