Rupnagar 06 Dec 2025 AJ DI Awaaj
Punjab Desk : ਪੰਜਾਬ ਦੀ ਸਿਆਸਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਤਾਰਾ ਸਿੰਘ ਲਾਡਲ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 1 ਵਜੇ ਪਿੰਡ ਲਾਡਲ, ਜ਼ਿਲ੍ਹਾ ਰੋਪੜ ਵਿੱਚ ਕੀਤਾ ਜਾਵੇਗਾ।
ਇਸ ਬਾਰੇ ਜਾਣਕਾਰੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਉਨ੍ਹਾਂ ਦੁਖ ਪ੍ਰਗਟਾਉਂਦੇ ਹੋਏ ਲਿਖਿਆ ਕਿ ਮਾਸਟਰ ਤਾਰਾ ਸਿੰਘ ਲਾਡਲ ਦਾ ਵਿਛੋੜਾ ਪਾਰਟੀ ਅਤੇ ਪੰਜਾਬ ਦੀ ਰਾਜਨੀਤੀ ਲਈ ਵੱਡਾ ਘਾਟਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੁੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਹੌਸਲਾ ਪ੍ਰਦਾਨ ਹੋਵੇ।

ਇਸਦੇ ਨਾਲ ਹੀ, ਸ਼੍ਰੋਮਣੀ ਅਕਾਲੀ ਦਲ ਹਲਕਾ ਰੋਪੜ ਵੱਲੋਂ ਅੱਜ ਲਈ ਨਿਰਧਾਰਤ 12 ਅਤੇ 3 ਵਜੇ ਦੀਆਂ ਮੀਟਿੰਗਾਂ, ਇਸ ਦੁਖਭਰੇ ਮੌਕੇ ਕਰਕੇ 7 ਦਸੰਬਰ 2025 (ਐਤਵਾਰ) ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ।














