ਪ੍ਰਾਈਵੇਟ ਸਕੂਲਾਂ ਦੇ ਪ੍ਰੀ –ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸਨ ਲਾਜਮੀ-ਡਿਪਟੀ ਕਮਿਸਨਰ

128

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ
ਪ੍ਰੈਸ ਨੋਟ -2

ਪਠਾਨਕੋਟ 10 ਜਨਵਰੀ 2025:Aj Di Awaaj

ਸਮਾਜਿੱਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ. ਸੀ. ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸਨ ਸੁਰੂ ਕੀਤੀਆਂ ਗਈਆਂ ਹਨ। ਰਜਿਸਟ੍ਰੇਸਨ ਲਾਜਮੀ ਬਣਾਉਂਣ ਲਈ ਤੁਰੰਤ ਦਫਤਰ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਜਿਲ੍ਹਾ ਪਠਾਨਕੋਟ ਨਾਲ ਤਾਲਮੇਲ ਕਰ ਕੇ ਐਪਲੀਕੇਸਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸਨ ਦੋਰਾਨ ਕਿਸੇ ਕਿਸਮ ਦੀ ਪ੍ਰੇੇਸਾਨੀ ਹੁੰਦੀ ਹੈ ਤਾਂ ਜਿਲ੍ਹਾ ਪ੍ਰੋਗਰਾਮ ਅਫਸਰ ਪਠਾਨਕੋਟ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ. ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹਰੇਕ ਪਲੇਅ-ਵੇਅ ਸਕੂਲ ਨੂੰ ਰਜਿਸਟਰਡ ਕਰਵਾਉਂਣਾਂ ਲਾਜਮੀ ਹੈ।
ਜਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ ਪਲੇਅ ਵੇਅ ਸਕੂਲਾਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕੋਈ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਪਾਲਿਸੀ ਦੇ ਮਾਪਦੰਡ ਨੂੰ ਪੂਰਾ ਨਹੀਂ ਕਰਦੇ ਹਨ ਤਾਂ ਉਸ ਨੂੰ ਬੰਦ ਕਰ ਦਿੱਤਾ ਜਾਵੇਗਾ।