ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 12 ਨੂੰ

98

ਮਾਨਸਾ, 10 ਦਸੰਬਰ 2025 AJ DI Awaaj

Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 12 ਦਸੰਬਰ 2025 ਦਿਨ ਸ਼ੁੱਕਰਵਾਰ ਨੂੰ ”ਭਾਰਤ ਫਾਈਨਾਂਸੀਅਲ ਇਕਲੂਜ਼ਨ ਲਿਮਟਡ” ਵੱਲੋਂ ਕਸਟਮਰ ਰੀਟੈਂਸ਼ਨ ਅਫ਼ਸਰ ਅਤੇ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਘੱਟ ਤੋਂ ਘੱਟ ਬਾਰ੍ਹਵੀਂ ਪਾਸ, ਉਮਰ ਸੀਮਾ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਤੋਂ 20000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9478613106  94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।