ਰੂਪਨਗਰ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ 04 ਵਿਅਕਤੀਆਂ ਗ੍ਰਿਫਤਾਰ

51
ਰੂਪਨਗਰ, 11 ਦਸੰਬਰ 2025 AJ DI Awaaj
Punjab Desk : ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਨਾਨਕ ਸਿੰਘ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪੁਲਿਸ ਵੱਲੋਂ 01 ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਮਾਮਲਿਆਂ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਕਰਨ ਦੇ ਆਦੀ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਸ਼ਾਹਰੁਖ ਖਾਨ ਵਾਸੀ ਬਿਭੋਰ ਸਾਹਿਬ ਥਾਣਾ ਨੰਗਲ ਜ਼ਿਲ੍ਹਾ ਰੂਪਨਗਰ ਹਾਲ ਵਾਸੀ ਨੇੜੇ ਲੋਗੀਆ ਹਸਪਤਾਲ ਅਮਰ ਕਲੋਨੀ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 12 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬ੍ਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਕਾਦਰ ਖਾਨ ਵਾਸੀ ਪਿੰਡ ਬਹਿਰਾਮਪੁਰ ਜਿਮੀਦਾਰਾ ਅਤੇ ਬਲਵਿੰਦਰ ਸਿੰਘ ਵਾਸੀ ਪਿੰਡ ਸਨੇਟਾ ਥਾਣਾ ਸੋਹਾਣਾ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਸਦਰ ਮੋਰਿੰਡਾ ਵੱਲੋਂ ਨਸ਼ਾ ਕਰਨ ਦੇ ਆਦੀ ਬਲਵਿੰਦਰ ਸਿੰਘ ਉਰਫ ਬੌਬੀ ਵਾਸੀ ਪਿੰਡ ਕਾਈਨੌਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ ਅਗਲੇਰੀ ਤਫਤੀਸ਼ ਜਾਰੀ ਹੈ।
ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਅੱਗੇ ਦੱਸਿਆ ਕਿ ਜਨਤਕ ਸੁਰੱਖਿਆ ਪ੍ਰਤੀ ਆਪਣੀ ਵਚਨਬੱਧਤਾ ਵਜੋਂ ਰੂਪਨਗਰ ਪੁਲਿਸ ਨੇ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਚੋਣਾ ਦੇ ਮੱਦੇਨਜ਼ਰ ਸਮੂਹ ਸਬ-ਡਵੀਜ਼ਨਾਂ ਵਿੱਚ ਫਲੈਗ ਮਾਰਚ ਕੀਤੇ ਗਏ।
ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾ ਤੇ ਨਕੇਲ ਕੱਸਣ ਲਈ ਵਿੱਚ ਵੱਖ-ਵੱਖ ਥਾਵਾਂ ਤੇ ਸ਼ਪੈਸ਼ਲ ਨਾਕਾਬੰਦੀ ਕੀਤੀ ਗਈ। ਜਿਸ ਦੋਰਾਨ ਸ਼ੱਕੀ ਵਿਅਕਤੀਆਂ ਅਤੇ ਵਹੀਕਲਾ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਮਹੱਵਤਪੂਰਨ ਪਬਲਿਕ ਸਥਾਨਾ ਦੀ ਚੈਕਿੰਗ ਵੀ ਕੀਤੀ ਗਈ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।