ਮਾਨਸਾ, 12 ਦਸੰਬਰ 2025 AJ DI Awaaj
Punjab Desk : ਅਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਵੋਟਾਂ ਦੀ ਗਿਣਤੀ ਪ੍ਰਕਿਰਿਆ ਲਈ ਗਿਣਤੀ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਅੱਜ ਇੱਥੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਆਬਜ਼ਰਵਰ ਨਿਯੁਕਤ ਆਈ.ਏ.ਐੱਸ. ਅਧਿਕਾਰੀ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਟੀ.ਬੈਨਿਥ ਆਈ ਏ ਐੱਸ ਦੀ ਮੌਜੂਦਗੀ ਵਿੱਚ ਹੋਈ।
ਇਸ ਦੌਰਾਨ ਚੋਣ ਆਬਜ਼ਰਵਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਅਤੇ ਪੰਚਾਇਤ ਸੰਮਤੀ ਮਾਨਸਾ ਲਈ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਹੋਵੇਗੀ। ਇਸੇ ਤਰ੍ਹਾਂ ਪੰਚਾਇਤ ਸੰਮਤੀ ਝੁਨੀਰ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੁਨੀਰ, ਸਰਦੂਲਗੜ੍ਹ ਲਈ ਸਰਦਾਰ ਬਲਰਾਜ ਸਿੰਘ ਭੂੰਦੜ, ਸਰਕਾਰੀ ਮੈਮੋਰੀਅਲ ਕਾਲਜ, ਸਰਦੂਲਗੜ੍ਹ ਅਤੇ ਬੁਢਲਾਡਾ ਲਈ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ, ਰੱਲੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ।
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਟੀ.ਬੈਨਿਥ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਪ੍ਰਕਿਰਿਆ ਨੂੰ ਸੁੱਚਜੇ ਢੰਗ ਨਾਲ ਕਰਵਾਉਣ ਲਈ ਕਾਊਂਟਿੰਗ ਸਟਾਫ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਆਕਾਸ਼ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਜ਼ਿਲ੍ਹਾ ਸੂਚਨਾ ਅਫ਼ਸਰ ਰਵੀਨਾ ਮੌਜੂਦ ਸਨ।














