Meghalaya 20 Dec 2025 AJ DI Awaaj
National Desk : ਰਾਜਾ ਰਘੂਵੰਸ਼ੀ ਕਤਲ ਮਾਮਲੇ ਵਿੱਚ ਮੁਲਜ਼ਮ ਸੋਨਮ ਰਘੂਵੰਸ਼ੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਮਿਲਿਆ ਹੈ। ਸ਼ਿਲਾਂਗ ਦੀ ਅਦਾਲਤ ਨੇ ਸੋਨਮ ਰਘੂਵੰਸ਼ੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ, ਜਿਸ ਨਾਲ ਇਹ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ।
ਜ਼ਮਾਨਤ ਅਰਜ਼ੀ ‘ਤੇ ਹੋਈ ਸੁਣਵਾਈ ਦੌਰਾਨ ਮ੍ਰਿ*ਤਕ ਰਾਜਾ ਰਘੂਵੰਸ਼ੀ ਦੇ ਪਰਿਵਾਰ ਨੇ ਅਦਾਲਤ ਵਿੱਚ ਹਾਜ਼ਰ ਹੋ ਕੇ ਇਸਦਾ ਸਖ਼ਤ ਵਿਰੋਧ ਕੀਤਾ। ਪਰਿਵਾਰ ਦਾ ਕਹਿਣਾ ਸੀ ਕਿ ਜੇ ਮੁਲਜ਼ਮ ਨੂੰ ਜ਼ਮਾਨਤ ਮਿਲੀ ਤਾਂ ਨਿਆਂਇਕ ਪ੍ਰਕਿਰਿਆ ਅਤੇ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਸ਼ਿਲਾਂਗ ਅਦਾਲਤ ਵਿੱਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਕਿਹਾ ਕਿ ਮਾਮਲਾ ਬਹੁਤ ਗੰਭੀਰ ਸੁਭਾਉ ਦਾ ਹੈ ਅਤੇ ਮੌਜੂਦਾ ਹਾਲਾਤਾਂ ਵਿੱਚ ਜ਼ਮਾਨਤ ਦੇਣਾ ਉਚਿਤ ਨਹੀਂ ਹੈ। ਇਸ ਲਈ ਅਦਾਲਤ ਨੇ ਸੋਨਮ ਰਘੂਵੰਸ਼ੀ ਦੀ ਅਰਜ਼ੀ ਰੱਦ ਕਰ ਦਿੱਤੀ।
ਸੁਣਵਾਈ ਦੌਰਾਨ ਰਾਜਾ ਰਘੂਵੰਸ਼ੀ ਦੇ ਪਰਿਵਾਰ ਦੀ ਮੌਜੂਦਗੀ ਕਾਰਨ ਅਦਾਲਤੀ ਮਾਹੌਲ ਭਾਵੁਕ ਬਣਿਆ ਰਿਹਾ। ਪਰਿਵਾਰ ਨੇ ਅਦਾਲਤ ਤੋਂ ਮੰਗ ਕੀਤੀ ਕਿ ਜਦੋਂ ਤੱਕ ਮਾਮਲੇ ਦੀ ਪੂਰੀ ਸੁਣਵਾਈ ਨਹੀਂ ਹੋ ਜਾਂਦੀ ਅਤੇ ਸਾਰੇ ਸਬੂਤ ਪੇਸ਼ ਨਹੀਂ ਹੁੰਦੇ, ਤਦ ਤੱਕ ਮੁਲਜ਼ਮ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ ਅਤੇ ਦੋਸ਼ੀ ਨੂੰ ਸਜ਼ਾ ਮਿਲਣ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।
ਜ਼ਿਕਰਯੋਗ ਹੈ ਕਿ ਰਾਜਾ ਰਘੂਵੰਸ਼ੀ ਕ*ਤਲ ਕੇਸ ਪਹਿਲਾਂ ਹੀ ਸੁਰਖੀਆਂ ਵਿੱਚ ਹੈ ਅਤੇ ਜ਼ਮਾਨਤ ਅਰਜ਼ੀ ਰੱਦ ਹੋਣ ਨਾਲ ਇਸ ਮਾਮਲੇ ਨੇ ਇੱਕ ਵਾਰ ਫਿਰ ਸਭ ਦਾ ਧਿਆਨ ਖਿੱਚਿਆ ਹੈ। ਫਿਲਹਾਲ, ਸੋਨਮ ਰਘੂਵੰਸ਼ੀ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਅਤੇ ਅਦਾਲਤ ਵਿੱਚ ਅਗਲੀ ਸੁਣਵਾਈ ਦੀ ਉਡੀਕ ਕਰਨੀ ਪਵੇਗੀ।












