ਉਰਦੂ ਭਾਸ਼ਾ ਦੀ ਸਿਖਲਾਈ ਪਹਿਲੀ ਜਨਵਰੀ ਤੋਂ ਹੋਵਗੀ ਸ਼ੁਰੂ

25

ਮਾਨਸਾ, 22 ਦਸੰਬਰ 2025 AJ DI Awaaj

Punjab Desk :   ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾਨਿਰਦੇਸ਼ਾਂ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਵਿਖੇ 1 ਜਨਵਰੀ 2026 ਤੋਂ ਉਰਦੂ ਭਾਸ਼ਾ ਦੀ ਸਿਖਲਾਈ ਲਈ ਉਰਦੂ ਆਮੋਜ਼ ਦਾ ਨਵਾਂ ਸੈਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਭਾਸ਼ਾ ਅਫ਼ਸਰ ਮਾਨਸਾ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਇਹ ਕੋਰਸ ਛੇ ਮਹੀਨੇ ਦਾ ਹੋਵੇਗਾ। ਪੂਰੇ ਕੋਰਸ ਦੀ ਫ਼ੀਸ 500/- ਰੁਪਏ ਹੋਵੇਗੀ ਅਤੇ ਕਲਾਸ ਦਾ ਸਮਾਂ ਸ਼ਾਮ 5.15 ਵਜੇ ਤੋਂ 6.15 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ ਉਮੀਦਵਾਰ 10 ਜਨਵਰੀ 2026 ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਤੋਂ ਫਾਰਮ ਲੈ ਕੇ ਅਪਲਾਈ ਕਰ ਸਕਦੇ ਹਨ।

ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਫਾਰਮ ਭਰਨ ਉਪਰੰਤ ਉਮੀਦਵਾਰ ਇੱਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਨਾਲ ਜਮ੍ਹਾਂ ਕਰਵਾਕੇ ਦਾਖਲਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਛੇ ਮਹੀਨੇ ਦੇ ਕੋਰਸ ਉਪਰੰਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਇਸ ਸਿਖਲਾਈ ਦੇ ਸਰਟੀਫਿਕੇਟ ਵੀ ਦਿੱਤੇ ਜਾਣਗੇ।