ਹੜਾਂ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ 3 ਬਚਿਆਂ ਨੂੰ ਸਨੇਹ ਪੱਤਰ

34

ਫਾਜ਼ਿਲਕਾ 23 ਦਸੰਬਰ 2025 AJ DI Awaaj

Punjab Desk : ਐਸ.ਡੀ.ਐਮ. ਸ. ਅਮਨਦੀਪ ਸਿੰਘ ਮਾਵੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੜ੍ਹਾਂ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੇ 3 ਬੱਚਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨੇਹ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਵੀ ਸਥਾਨਕ ਲੋਕਾਂ ਦੀ ਸੰਭਾਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪੱਖੋਂ ਉਪਰਾਲੇ ਕੀਤੇ ਗਏ ਹਨ।


ਉਨ੍ਹਾਂ ਕਿਹਾ ਕਿ ਪੀ.ਐਮ. ਕੇਅਰ ਫਾਰ ਚਿਲਡਰਨ ਸਕੀਮ ਅਧੀਨ ਬਚਿਆਂ ਦੀ ਪੜ੍ਹਾਈ ਦਾ ਪੂਰਾ ਖਰਚ ਚੁੱਕਿਆ ਜਾਵੇਗਾ, ਪੜ੍ਹਾਈ ਪੱਖੋਂ ਬਚਿਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਬਚੇ ਨਿਰਵਿਘਨ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਬੱਚੇ ਉਹਨਾਂ ਦੇ ਦਫਤਰ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰ ਸਕਦੇ ਹਨ ਤਾਂ ਜੋ ਉਹਨਾਂ ਦੀਆਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।
ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਸਾਰੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤਕ ਪੁੱਜਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਦੇ ਨਾਲ ਹੀ ਉਹਨਾਂ ਬੱਚਿਆਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਫਾਜਿਲਕਾ ਸ਼੍ਰੀਮਤੀ ਅਨੁਪ੍ਰਿਆ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰੀਤੂ ਬਾਲਾ ਆਦਿ ਹਾਜ਼ਰ ਸਨ।