ਮੋਗਾ: 24 Dec 2025 AJ DI Awaaj
Punjab Desk : ਮੋਗਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਨਗਰ ਨਿਗਮ ਦੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਘਰ ਵਿੱਚ ਵੜ ਕੇ ਗੋ*ਲੀਆਂ ਚਲਾਈਆਂ ਗਈਆਂ। ਇਸ ਹਮਲੇ ਵਿੱਚ ਉਹ ਗੰਭੀਰ ਤੌਰ ‘ਤੇ ਜ਼*ਖ਼ਮੀ ਹੋ ਗਏ ਹਨ।
ਜ਼*ਖ਼ਮੀ ਨਰਿੰਦਰਪਾਲ ਸਿੰਘ ਸਿੱਧੂ ਨੂੰ ਤੁਰੰਤ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਘਟਨਾ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਐਕਸ (X) ‘ਤੇ ਪੋਸਟ ਜਾਰੀ ਕੀਤੀ। ਉਨ੍ਹਾਂ ਲਿਖਿਆ ਕਿ ਪੰਜਾਬ ਦੇ ਲੋਕ ਹੁਣ ਆਪਣੇ ਘਰਾਂ ਅੰਦਰ ਵੀ ਸੁਰੱਖਿਅਤ ਨਹੀਂ ਰਹੇ। ਉਨ੍ਹਾਂ ਨੇ ਨਰਿੰਦਰਪਾਲ ਸਿੰਘ ਸਿੱਧੂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਪਾਰਟੀ ਵੱਡਾ ਸੰਘਰਸ਼ ਛੇੜੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਗੰਭੀਰ ਮੁੱਦਾ ਬਣ ਚੁੱਕੀ ਹੈ, ਕਿਉਂਕਿ ਗੈਂਗਸਟਰ ਬੇ*ਖੌਫ਼ ਹੋ ਕੇ ਹਮਲੇ ਕਰ ਰਹੇ ਹਨ, ਜਦਕਿ ਪੁਲਿਸ ਅਤੇ ਸਰਕਾਰ ਮੌਨ ਧਾਰੇ ਬੈਠੀਆਂ ਹਨ।













