ਪਾਕਿਸਤਾਨ ’ਚ ਜਲੰਧਰ ਦਾ ਨੌਜਵਾਨ ਗ੍ਰਿਫ਼ਤਾਰ

41

ਪੰਜਾਬ 24 Dec 2025 AJ DI Awaaj

Punjab Desk : ਪੰਜਾਬ ਦੇ ਜਲੰਧਰ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ਾਹਕੋਟ ਖੇਤਰ ਦੇ ਭੋਏਪੁਰ ਪਿੰਡ ਦਾ ਰਹਿਣ ਵਾਲਾ ਭਾਰਤੀ ਨੌਜਵਾਨ ਸ਼ਰਨਦੀਪ ਸਿੰਘ ਕਥਿਤ ਤੌਰ ‘ਤੇ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਪਾਕਿਸਤਾਨ ਵਿੱਚ ਦਾਖ਼ਲ ਹੋ ਗਿਆ, ਜਿੱਥੇ ਉਸਨੂੰ ਕਸੂਰ ਸੈਕਟਰ ਵਿੱਚ ਪਾਕਿਸਤਾਨ ਰੇਂਜਰਾਂ ਵੱਲੋਂ ਗ੍ਰਿ*ਫ਼ਤਾਰ ਕਰ ਲਿਆ ਗਿਆ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸ਼ਰਨਦੀਪ ਸਿੰਘ ਕਿਹੜੇ ਹਾਲਾਤਾਂ ਵਿੱਚ ਸਰਹੱਦ ਪਾਰ ਕਰ ਗਿਆ। ਘਟਨਾ ਦੀ ਜਾਣਕਾਰੀ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਦੇ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਸ ਦਰਮਿਆਨ, ਸ਼ਰਨਦੀਪ ਦੇ ਪਿਤਾ ਸਤਨਾਮ ਸਿੰਘ ਨੇ ਪੁੱਤਰ ਦੇ ਲਾਪਤਾ ਹੋਣ ਸਬੰਧੀ ਪਹਿਲਾਂ ਹੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਹੋਈ ਸੀ। ਅਧਿਕਾਰੀਆਂ ਵੱਲੋਂ ਮਾਮਲੇ ‘ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।