25 ਦਸੰਬਰ, 2025 ਅਜ ਦੀ ਆਵਾਜ਼
Punjab Desk: ਫਤਿਹਗੜ੍ਹ ਸਾਹਿਬ ਵਿੱਚ ਹੋ ਰਹੇ ਧਾਰਮਿਕ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਵਿਸ਼ਾਲ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਮਾਗਮ ਸਥਲ ਅਤੇ ਆਲੇ-ਦੁਆਲੇ ਪੰਜਾਬ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਆਵੇ।

ਸੰਗਤ ਦੀ ਸੇਵਾ ਲਈ ਵੱਖ-ਵੱਖ ਕਿਸਮਾਂ ਦੇ ਲੰਗਰਾਂ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਸ਼ਰਧਾ ਅਤੇ ਨਿਸ਼ਕਾਮ ਸੇਵਾ ਭਾਵ ਨਾਲ ਸੇਵਾਦਾਰ ਸੰਗਤ ਨੂੰ ਲੰਗਰ ਛਕਾ ਰਹੇ ਹਨ।

ਇਸਦੇ ਨਾਲ ਹੀ ਸਿਹਤ ਸੰਬੰਧੀ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ, ਜਿੱਥੇ ਡਾਕਟਰੀ ਜਾਂਚ ਅਤੇ ਦਵਾਈਆਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ।

ਸਮਾਗਮ ਦੌਰਾਨ ਧਾਰਮਿਕ, ਸੇਵਾਮਈ ਅਤੇ ਅਨੁਸ਼ਾਸ਼ਨਪੂਰਨ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਦਰਜ ਕੀਤੀ ਜਾ ਰਹੀ ਹੈ।












