ਮੇਘਾਲਿਆ ’ਚ ਪੰਜਾਬ ਦਾ ਬੀਐਸਐਫ ਜਵਾਨ ਗੋਲੀ ਲੱਗਣ ਕਾਰਨ ਸ਼ਹੀਦ

18

ਪੰਜਾਬ  27 Dec 2025 AJ DI Awaaj

Punjab Desk : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਪਿੰਡ ਝੁੱਗੇ ਗੁਲਾਬ ਸਿੰਘ ਦੇ ਵਸਨੀਕ ਬੀਐਸਐਫ ਸਿਪਾਹੀ ਰਾਜਿੰਦਰ ਸਿੰਘ ਮੇਘਾਲਿਆ ਦੇ ਸ਼ਿਲਾਂਗ ਵਿੱਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਏ। ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ਮਿਲਦੇ ਹੀ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਜਵਾਨ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਜਾ ਰਿਹਾ ਹੈ।

ਪਰਿਵਾਰਕ ਜਾਣਕਾਰੀ ਮੁਤਾਬਕ ਰਾਜਿੰਦਰ ਸਿੰਘ ਦਾ ਵਿਆਹ ਜਨਵਰੀ 2026 ਵਿੱਚ ਨਿਧਾਰਤ ਸੀ। ਮਾਤਾ-ਪਿਤਾ, ਭਰਾ ਅਤੇ ਭੈਣ ਵਿਆਹ ਦੀਆਂ ਤਿਆਰੀਆਂ ਵਿੱਚ ਵਿਆਸਤ ਸਨ। ਦੱਸਿਆ ਗਿਆ ਹੈ ਕਿ ਇੱਕ ਦਿਨ ਪਹਿਲਾਂ ਹੀ ਰਾਜਿੰਦਰ ਸਿੰਘ ਨੇ ਵੀਡੀਓ ਕਾਲ ਰਾਹੀਂ ਆਪਣੀ ਭੈਣ ਨਾਲ ਗੱਲ ਕੀਤੀ ਸੀ, ਜੋ ਉਸ ਵੇਲੇ ਵਿਆਹ ਦੀ ਖਰੀਦਦਾਰੀ ਕਰ ਰਹੀ ਸੀ।

ਪਰਿਵਾਰ ਵਿੱਚ ਖੁਸ਼ੀਆਂ ਦਾ ਮਾਹੌਲ ਸੀ, ਪਰ ਕਿਸੇ ਨੇ ਵੀ ਨਹੀਂ ਸੋਚਿਆ ਸੀ ਕਿ ਇਹ ਗੱਲਬਾਤ ਆਖਰੀ ਸਾਬਤ ਹੋਵੇਗੀ। ਰਾਜਿੰਦਰ ਸਿੰਘ ਦੀ ਸ਼ਹਾਦਤ ਨੇ ਪਰਿਵਾਰ ਸਮੇਤ ਪੂਰੇ ਇਲਾਕੇ ਨੂੰ ਗਹਿਰੇ ਦੁੱਖ ਵਿੱਚ ਡੁੱਬੋ ਦਿੱਤਾ ਹੈ।