ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ

34

ਪੰਜਾਬ 30 Dec 2025 AJ DI Awaaj

Punjab Desk : ਕੇਂਦਰ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦੇ ਨਾਮ ਵਿੱਚ ਤਬਦੀਲੀ ਦੇ ਮੁੱਦੇ ‘ਤੇ ਚਰਚਾ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਨਾਲ ਹੀ ਸਦਨ ਵਿੱਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਦਾ ਲਈ ਪ੍ਰੇਰਣਾ ਬਣੀ ਰਹੇਗੀ ਅਤੇ ਇਹ ਸ਼ਹਾਦਤ ਪੰਜਾਬੀਆਂ ਦੇ ਦਿਲਾਂ ਵਿੱਚ ਹਮੇਸ਼ਾ ਜਿਉਂਦੀ ਰਹੇਗੀ। ਇਸ ਮੌਕੇ ਸਦਨ ਵਿੱਚ ਚਾਰ ਸਾਹਿਬਜ਼ਾਦਿਆਂ ਸਮੇਤ ਸਾਰੇ ਸ਼ਹੀਦਾਂ ਨੂੰ ਯਾਦ ਕਰਦਿਆਂ ਨਮਨ ਕੀਤਾ ਗਿਆ।

ਸਿਜਦੇ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12:25 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਸੈਸ਼ਨ ਦੇ ਅੰਤ ਵਿੱਚ ਮਨਰੇਗਾ ਨਾਲ ਸੰਬੰਧਿਤ ਇੱਕ ਮਤਾ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਮਨਰੇਗਾ ਯੋਜਨਾ ਨੂੰ ਮੌਜੂਦਾ 60:40 ਫੰਡਿੰਗ ਦੀ ਥਾਂ 100 ਫ਼ੀਸਦੀ ਕੇਂਦਰੀ ਫੰਡ ਵਾਲੀ ਯੋਜਨਾ ਬਣਾਇਆ ਜਾਵੇ।

ਇਸ ਦੇ ਨਾਲ ਹੀ, ਮਨਰੇਗਾ ਅਧੀਨ 100 ਦਿਨਾਂ ਦੇ ਰੁਜ਼ਗਾਰ ਦੇ ਅਧਿਕਾਰ ਨੂੰ ਬਰਕਰਾਰ ਰੱਖਣ ਦੀ ਮੰਗ ਵੀ ਸਦਨ ਵਿੱਚ ਰੱਖੀ ਜਾਵੇਗੀ।