ਬੰਗਾ 30 Dec 2025 AJ DI Awaaj
Punjab Desk : ਬੰਗਾ ਦੇ ਪਿੰਡ ਮੰਡਾਲੀ ਵਿੱਚ ਇੱਕ ਕਿਸਾਨ ਦੀ ਹੱ*ਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿ*ਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਕਿਸਾਨ ਦੀ ਹੱ*ਤਿਆ ਦੇ ਦੋਸ਼ ਪਰਵਾਸੀ ਮਜ਼ਦੂਰ ‘ਤੇ ਲੱਗੇ ਹਨ, ਜੋ ਉਸਦੇ ਖੇਤਾਂ ਵਿੱਚ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪਰਵਾਸੀ ਮਜ਼ਦੂਰ ਮ੍ਰਿ*ਤਕ ਕਿਸਾਨ ਦੇ ਘਰ ਹੀ ਰਹਿੰਦਾ ਸੀ। ਬੀਤੇ ਦਿਨੀਂ ਦੋਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਕਾਰਨ ਰੰਜਿਸ਼ ਬਣ ਗਈ। ਇਸੇ ਰੰਜਿਸ਼ ਦੇ ਚਲਦੇ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਦੋਸ਼ੀ ਪਰਵਾਸੀ ਮਜ਼ਦੂਰ ਨੂੰ ਗ੍ਰਿ*ਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।














