ਗੁਰਦਾਸਪੁਰ: 02 Jan 2026 AJ DI Awaaj
Punjab Desk : ਗੁਰਦਾਸਪੁਰ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਕੂਟੀ ‘ਤੇ ਸਵਾਰ ਇਕ ਮਹਿਲਾ ਨੂੰ ਤੇਜ਼ ਰਫ਼ਤਾਰ ਥਾਰ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮਹਿਲਾ ਸਬਜ਼ੀ ਖਰੀਦ ਕੇ ਘਰ ਵਾਪਸ ਜਾ ਰਹੀ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਥਾਰ ਦਾ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਟੱਕਰ ਮਾਰਨ ਤੋਂ ਬਾਅਦ ਮਹਿਲਾ ਨੂੰ ਕੁਝ ਦੂਰੀ ਤੱਕ ਘਸੀਟਦਾ ਲੈ ਗਿਆ।
ਮ੍ਰਿ*ਤਕਾ ਦੀ ਪਛਾਣ ਪਰਮਜੀਤ ਕੌਰ (ਉਮਰ 35 ਸਾਲ) ਵਜੋਂ ਹੋਈ ਹੈ, ਜੋ ਕਿ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਿਕਾ ਵਜੋਂ ਸੇਵਾ ਨਿਭਾ ਰਹੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾ*ਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਈ ਜਾ ਰਹੀ ਹੈ।














