ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਐਕਸਾਈਜ਼ ਵਿਭਾਗ ਦੇ 4 ਕਰਮਚਾਰੀ ਬਰਖਾਸਤ

37

ਪੰਜਾਬ 02 Jan 2026 AJ DI Awaaj

Punjab Desk : ਪੰਜਾਬ ਸਰਕਾਰ ਵੱਲੋਂ ਲਾਪ੍ਰਵਾਹੀ ਖ਼ਿਲਾਫ਼ ਸਖ਼ਤ ਕਦਮ ਚੁੱਕਦੇ ਹੋਏ ਐਕਸਾਈਜ਼ ਅਤੇ ਕਰ ਵਿਭਾਗ ਦੇ 4 ਕਰਮਚਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਜਾਂਚ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ, ਜਿਸ ਅਧੀਨ 3 ਆਬਕਾਰੀ ਇੰਸਪੈਕਟਰ ਅਤੇ ਇੱਕ ਕਲਰਕ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਹਟਾ ਦਿੱਤਾ ਗਿਆ ਹੈ।

ਰਿਪੋਰਟਾਂ ਮੁਤਾਬਕ ਇਹ ਸਾਰੇ ਕਰਮਚਾਰੀ ਲੰਬੇ ਸਮੇਂ ਤੋਂ ਬਿਨਾਂ ਮਨਜ਼ੂਰੀ ਦੇ ਡਿਊਟੀ ਤੋਂ ਗੈਰਹਾਜ਼ਰ ਚੱਲ ਰਹੇ ਸਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਚਾਰੇ ਕਰਮਚਾਰੀ ਇੱਕ ਸਾਲ ਤੋਂ ਵੱਧ ਸਮੇਂ ਤੱਕ ਆਪਣੀ ਡਿਊਟੀ ‘ਤੇ ਹਾਜ਼ਰ ਨਹੀਂ ਹੋਏ। ਇਸ ਸਬੰਧੀ ਪੰਜਾਬ ਟੈਕਸ ਕਮਿਸ਼ਨਰ ਵੱਲੋਂ ਸਰਕਾਰੀ ਨਿਰਦੇਸ਼ਾਂ ਦੇ ਤਹਿਤ ਬਰਖਾਸਤੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਦੱਸਿਆ ਗਿਆ ਹੈ ਕਿ ਵਾਰ-ਵਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਇਹ ਕਰਮਚਾਰੀ ਆਪਣੇ ਦਫ਼ਤਰਾਂ ਵਿੱਚ ਰਿਪੋਰਟ ਕਰਨ ਵਿੱਚ ਅਸਫ਼ਲ ਰਹੇ, ਜਿਸ ਕਾਰਨ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ।

ਸੂਬਾ ਸਰਕਾਰ ਨੇ ਸਾਫ਼ ਕੀਤਾ ਹੈ ਕਿ ਸਰਕਾਰੀ ਸੇਵਾ ਵਿੱਚ ਲਾਪ੍ਰਵਾਹੀ ਅਤੇ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਨਤਾ ਦੀ ਸੇਵਾ ਲਈ ਨਿਯੁਕਤ ਅਧਿਕਾਰੀ ਅਤੇ ਕਰਮਚਾਰੀ ਜੇਕਰ ਲੰਬੇ ਸਮੇਂ ਤੱਕ ਬਿਨਾਂ ਇਜਾਜ਼ਤ ਦੇ ਗੈਰਹਾਜ਼ਰ ਰਹਿੰਦੇ ਹਨ, ਤਾਂ ਉਨ੍ਹਾਂ ਲਈ ਪ੍ਰਸ਼ਾਸਨ ਵਿੱਚ ਕੋਈ ਥਾਂ ਨਹੀਂ ਹੋਵੇਗੀ।